ਵੀਰਵਾਰ ਸਵੇਰੇ ਟੌਰੰਗਾ ਵਿੱਚ ਇੱਕ ਵਾਹਨ ਦੀ ਟੱਕਰ ਤੋਂ ਬਾਅਦ ਪੰਜ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਕਾਰ ਰੇਸਕੋਰਸ ਨੇੜੇ ਕੈਮਰਨ ਰੋਡ ‘ਤੇ ਬਿਜਲੀ ਦੇ ਖੰਭੇ ‘ਚ ਜਾ ਵੱਜੀ ਸੀ। ਸੇਂਟ ਜੌਨ ਦਾ ਕਹਿਣਾ ਹੈ ਕਿ ਹਾਦਸੇ ਤੋਂ ਬਾਅਦ ਪੰਜ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ ਅਤੇ ਤਿੰਨ ਦੀ ਹਾਲਤ ਸਥਿਰ ਹੈ ਜਦਕਿ ਇੱਕ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
