ਯੂਰੋ ਕੱਪ 2020 ਹੁਣ ਆਪਣੇ ਦਿਲਚਸਪ ਪੜਾਅ ‘ਤੇ ਪਹੁੰਚ ਗਿਆ ਹੈ। ਹੁਣ ਕੁਆਰਟਰ ਫਾਈਨਲ ਵਿੱਚ ਪਹੁੰਚਣ ਲਈ ਟੀਮਾਂ ਵਿਚਾਲੇ ਲੜਾਈ ਚੱਲ ਰਹੀ ਹੈ। ਇਟਲੀ ਨੇ ਸ਼ਨੀਵਾਰ ਰਾਤ ਨੂੰ ਖੇਡੇ ਗਏ ਮੈਚ ਵਿੱਚ ਆਸਟਰੀਆ ਨੂੰ ਹਰਾ ਕੇ ਕੁਆਰਟਰ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਇਸ ਤੋਂ ਇਲਾਵਾ, ਸ਼ਾਨਦਾਰ ਫਾਰਮ ਵਿੱਚ ਚੱਲ ਰਹੀ ਡੈਨਮਾਰਕ ਟੀਮ ਨੇ ਵੀ ਕੁਆਰਟਰ ਫਾਈਨਲ ਵਿੱਚ ਜਗ੍ਹਾ ਬਣਾਉਣ ਵਿੱਚ ਸਫਲਤਾ ਹਾਸਿਲ ਕੀਤੀ।
ਇਟਲੀ ਨੇ ਆਸਟਰੀਆ ਨੂੰ 2-1 ਨਾਲ ਹਰਾ ਕੇ ਯੂਰੋ ਕੱਪ 2020 ਦੇ ਕੁਆਰਟਰ ਫਾਈਨਲ ਵਿੱਚ ਐਂਟਰੀ ਕੀਤੀ ਹੈ। ਇਟਲੀ ਗਰੁੱਪ ਪੜਾਅ ਤੋਂ ਹੀ ਯੂਰੋ ਕੱਪ 2020 ਵਿੱਚ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ। ਕੁਆਰਟਰ ਫਾਈਨਲ ਵਿੱਚ ਇਟਲੀ ਦਾ ਮੁਕਾਬਲਾ ਡਿਫੈਂਨਡਿੰਗ ਚੈਂਪੀਅਨ ਪੁਰਤਗਾਲ ਅਤੇ ਬੈਲਜੀਅਮ ਵਿਚਕਾਰ ਹੋਣ ਵਾਲੇ ਮੈਚ ਦੇ ਜੇਤੂ ਨਾਲ ਹੋਵੇਗਾ। ਇਸ ਦੇ ਨਾਲ ਹੀ ਡੈਨਮਾਰਕ-ਵੇਲਜ਼ ਨੂੰ 4-0 ਨਾਲ ਹਰਾ ਕੇ ਯੂਰੋ 2020 ਦੇ ਫੁੱਟਬਾਲ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰਨ ਵਾਲੀ ਪਹਿਲੀ ਟੀਮ ਬਣੀ ਹੈ।