[gtranslate]

ਕਿਸਾਨਾਂ ‘ਤੇ ਮੁੜ ਪਈ ਮਹਿੰਗਾਈ ਦੀ ਮਾਰ, ਕੇਂਦਰ ਸਰਕਾਰ ਨੇ DAP ਖਾਦ ਦਾ ਵਧਾਇਆ ਰੇਟ

dap fertilizer costlier by rs 150

ਪੰਜਾਬ ਵਿੱਚ ਕਿਸਾਨਾਂ ‘ਤੇ ਮਹਿੰਗਾਈ ਦੀ ਮਾਰ ਪਈ ਹੈ। ਕੇਂਦਰ ਸਰਕਾਰ ਨੇ ਡੀਏਪੀ ਖਾਦ ਦੇ ਰੇਟ ਵਧਾ ਦਿੱਤੇ ਹਨ। ਅਗਲੇ ਸੀਜ਼ਨ ਤੋਂ ਕਿਸਾਨਾਂ ਨੂੰ ਡੀਏਪੀ ਖਾਦ 150 ਰੁਪਏ ਮਹਿੰਗੀ ਮਿਲੇਗੀ। ਪੰਜਾਬ ਵਿੱਚ ਪਹਿਲਾਂ ਖਾਦ 1200 ਰੁਪਏ ਵਿੱਚ ਮਿਲਦੀ ਸੀ, ਹੁਣ ਇਸ ਦੀ ਕੀਮਤ 1350 ਰੁਪਏ ਹੋ ਗਈ ਹੈ। ਹਾਲਾਂਕਿ ਕਿਸਾਨਾਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿੰਨੀ ਫਸਲ ਦੀ ਕੀਮਤ ਵਧਾਈ ਜਾਂਦੀ ਹੈ, ਖਾਦ ਦੀ ਕੀਮਤ ਵੀ ਓਨੀ ਹੀ ਵਧਾਈ ਜਾਵੇ। ਸਰਕਾਰ ਨੂੰ ਇਹ ਵਾਧਾ ਤੁਰੰਤ ਵਾਪਿਸ ਲੈਣਾ ਚਾਹੀਦਾ ਹੈ।

ਕੇਂਦਰ ਸਰਕਾਰ ਦੀ ਤਰਫੋਂ ਇਹ ਦਲੀਲ ਦਿੱਤੀ ਜਾ ਰਹੀ ਹੈ ਕਿ ਇਹ ਕਦਮ ਅੰਤਰਰਾਸ਼ਟਰੀ ਬਾਜ਼ਾਰ ‘ਚ ਰੇਟ ਵੱਧਣ ਕਾਰਨ ਚੁੱਕਿਆ ਗਿਆ ਹੈ। ਪਿਛਲੀ ਵਾਰ ਵੀ ਕੇਂਦਰ ਨੇ ਦਰਾਂ ਵਿੱਚ ਵਾਧਾ ਕੀਤਾ ਸੀ। ਪਰ ਜਦੋ ਕਿਸਾਨਾਂ ਨੇ ਵਿਰੋਧ ਕੀਤਾ ਤਾਂ ਫਿਰ ਸਬਸਿਡੀ ਦੇ ਦਿੱਤੀ ਗਈ ਸੀ।

Likes:
0 0
Views:
327
Article Categories:
India News

Leave a Reply

Your email address will not be published. Required fields are marked *