ਮੰਗਲਵਾਰ ਦਾ ਦਿਨ ਪੰਜਾਬ ਦੀ ਸਿਆਸਤ ਦਾ ਇੱਕ ਵੱਡਾ ਦਿਨ ਰਿਹਾ ਹੈ। ਮੰਗਲਵਾਰ ਨੂੰ ਕਾਂਗਰਸ ਹਾਈ ਕਮਾਂਡ ਨੇ ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਬਾਰੇ ਵੱਡਾ ਫੈਸਲਾ ਲਿਆ ਹੈ। ਕਾਂਗਰਸ ਨੇ ਮੰਗਲਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਉਨ੍ਹਾਂ ਦੀਆਂ ਕਥਿਤ ‘ਪਾਰਟੀ ਵਿਰੋਧੀ ਗਤੀਵਿਧੀਆਂ’ ਕਾਰਨ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਹੈ। ਇਸ ਤੋਂ ਇਲਾਵਾ ਪਾਰਟੀ ਨੇ ਕੇਰਲ ਕਾਂਗਰਸ ਦੇ ਸੀਨੀਅਰ ਨੇਤਾ ਕੇਵੀ ਥਾਮਸ ਨੂੰ ਰਾਜ ਦੇ ਸਿਆਸੀ ਮਾਮਲਿਆਂ ਦੀ ਕਮੇਟੀ ਅਤੇ ਕੇਰਲਾ ਪ੍ਰਦੇਸ਼ ਕਾਂਗਰਸ ਦੀ ਕਾਰਜਕਾਰੀ ਕਮੇਟੀ ਤੋਂ ਹਟਾ ਦਿੱਤਾ ਗਿਆ ਹੈ। ਥਾਮਸ ਨੇ ਹਾਲ ਹੀ ਵਿੱਚ ਪਾਰਟੀ ਦੇ ਸਟੈਂਡ ਵਿਰੁੱਧ ਰਾਜ ਵਿੱਚ ਸੱਤਾਧਾਰੀ ਸੀਪੀਆਈ (ਐਮ) ਦੇ ਇੱਕ ਸੈਮੀਨਾਰ ਵਿੱਚ ਸ਼ਿਰਕਤ ਕੀਤੀ ਸੀ। ਕੇਰਲ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਖਿਲਾਫ ਕਾਰਵਾਈ ਦੀ ਸਿਫਾਰਿਸ਼ ਕੀਤੀ ਸੀ। ਪਰ ਦੋਵੇਂ ਨੇਤਾ ਪਾਰਟੀ ਵਿੱਚ ਬਣੇ ਰਹਿਣਗੇ।
ਪੰਜ ਮੈਂਬਰੀਅਨੁਸ਼ਾਸਨ ਕਮੇਟੀ ਦੀ ਪ੍ਰਧਾਨਗੀ ਸੀਨੀਅਰ ਪਾਰਟੀ ਆਗੂ ਏ ਕੇ ਐਂਟਨੀ ਕਰ ਰਹੇ ਹਨ ਅਤੇ ਮੀਟਿੰਗ ਵਿੱਚ ਐਂਟਨੀ ਤੋਂ ਇਲਾਵਾ ਪੈਨਲ ਦੇ ਮੈਂਬਰ ਤਾਰਿਕ ਅਨਵਰ, ਜੇ ਪੀ ਅਗਰਵਾਲ ਅਤੇ ਜੀ ਪਰਮੇਸ਼ਵਰ ਸ਼ਾਮਲ ਹੋਏ। ਮੀਟਿੰਗ ਦੌਰਾਨ ਅੰਬਿਕਾ ਸੋਨੀ ਮੌਜੂਦ ਨਹੀਂ ਸਨ। ਕਾਂਗਰਸ ਅਨੁਸ਼ਾਸਨੀ ਪੈਨਲ ਦੀਆਂ ਸਿਫ਼ਾਰਸ਼ਾਂ ਤੋਂ ਤੁਰੰਤ ਬਾਅਦ, ਜਾਖੜ ਨੇ ਆਪਣੀਆਂ ਯੋਜਨਾਵਾਂ ਦਾ ਖੁਲਾਸਾ ਕਰਨ ਤੋਂ ਇਨਕਾਰ ਕਰਦੇ ਹੋਏ ਆਪਣੀ ਪਾਰਟੀ ਨੂੰ ‘ਗੁੱਡ ਲੱਕ’ ਕਿਹਾ।