[gtranslate]

CM ਮਾਨ ਬੋਲੇ ਕਿਸਾਨਾਂ ਨੂੰ ਮੂੰਗੀ ‘ਤੇ ਮਿਲੇਗੀ MSP, ਪਰ ਮੰਨਣੀ ਪਏਗੀ ਇਹ ਸ਼ਰਤ

cold milk benefits

ਪੰਜਾਬ ‘ਚ ਖੇਤੀ ਵੰਨ-ਸੁਵੰਨਤਾ ਨੂੰ ਵੱਡੇ ਪੱਧਰ ‘ਤੇ ਹੁਲਾਰਾ ਦੇਣ ਅਤੇ ਬਹੁਮੁੱਲੇ ਕੁਦਰਤੀ ਸਰੋਤ ਪਾਣੀ ਦੀ ਵੱਧ ਤੋਂ ਵੱਧ ਬੱਚਤ ਕਰਨ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਮੂੰਗੀ ਦੀ ਫਸਲ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਉਤੇ ਖਰੀਦਣ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਨੇ ਮੂੰਗੀ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦੇਗੀ ਬਸ਼ਰਤੇ ਉਹ ਮੂੰਗੀ ਦੀ ਵਾਢੀ ਮਗਰੋਂ ਉਸੇ ਖੇਤ ਵਿੱਚ ਝੋਨੇ ਦੀ 126 ਕਿਸਮ ਜਾਂ ਬਾਸਮਤੀ ਦੀ ਬਿਜਾਈ ਕਰਨ, ਕਿਉਂਕਿ ਇਹ ਦੋਵੇਂ ਫ਼ਸਲਾਂ ਪੱਕਣ ਵਿੱਚ ਬਹੁਤ ਘੱਟ ਸਮਾਂ ਲੈਂਦੀਆਂ ਹਨ। ਨਾਲ ਹੀ ਝੋਨੇ ਦੀਆਂ ਹੋਰ ਕਿਸਮਾਂ ਦੇ ਮੁਕਾਬਲੇ ਘੱਟ ਪਾਣੀ ਦੀ ਲੋੜ ਹੁੰਦੀ ਹੈ।

ਮੁੱਖ ਮੰਤਰੀ ਨੇ ਕਿਹਾ, “ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਕੋਈ ਸਰਕਾਰ ਕਿਸਾਨਾਂ ਨੂੰ ਮੂੰਗੀ ਦੀ ਪੈਦਾਵਾਰ ਸਮਰਥਨ ਮੁੱਲ ਉਤੇ ਖਰੀਦਣ ਦਾ ਪੱਕਾ ਭਰੋਸਾ ਦੇ ਰਹੀ ਹੋਵੇ। ਇਸ ਨਾਲ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਦਰਮਿਆਨ ਇਕ ਹੋਰ ਫਸਲ ਬੀਜਣ ਦਾ ਮੌਕਾ ਮਿਲੇਗਾ ਜਿਸ ਨਾਲ ਉਨ੍ਹਾਂ ਨੂੰ ਆਰਥਿਕ ਤੌਰ ਉਤੇ ਵੀ ਲਾਭ ਹੋਵੇਗਾ।” ਦੱਸਣਯੋਗ ਹੈ ਕਿ ਮੂੰਗੀ ਦਾ ਘੱਟੋ-ਘੱਟ ਸਮਰਥਨ ਮੁੱਲ 7275 ਰੁਪਏ ਪ੍ਰਤੀ ਕੁਇੰਟਲ ਹੈ ਅਤੇ ਪੰਜਾਬ ਵਿਚ ਮੌਜੂਦਾ ਸਾਲ ਵਿਚ ਹੁਣ ਤੱਕ ਲਗਪਗ 77,000 ਏਕੜ ਰਕਬਾ ਮੂੰਗੀ ਦੀ ਕਾਸ਼ਤ ਹੇਠ ਆ ਚੁੱਕਾ ਹੈ ਜਦਕਿ ਬੀਤੇ ਵਰ੍ਹੇ ਲਗਪਗ 50,000 ਏਕੜ ਰਕਬਾ ਇਸ ਦੀ ਕਾਸ਼ਤ ਹੇਠ ਸੀ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਲਾਹੇਵੰਦ ਭਾਅ ਉਤੇ ਬਾਸਮਤੀ ਦੀ ਖਰੀਦ ਕਰੇਗੀ ਤਾਂ ਕਿ ਕਿਸਾਨਾਂ ਨੂੰ ਕਿਸੇ ਘਾਟੇ ਤੋਂ ਬਚਾਉਣ ਲਈ ਮਾਰਕੀਟ ਦੀਆਂ ਕੀਮਤਾਂ ਵਿਚ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਝੋਨੇ ਦੀ ਸਿੱਧੀ ਬਿਜਾਈ ਦੇ ਰੁਝਾਨ ਨੂੰ ਪ੍ਰਫੁੱਲਤ ਕਰਨ ਲਈ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਲਈ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ ਤਾਂ ਕਿ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਰੋਕਿਆ ਜਾ ਸਕੇ।

Likes:
0 0
Views:
286
Article Categories:
India News

Leave a Reply

Your email address will not be published. Required fields are marked *