ਤਜਿੰਦਰ ਬੱਗਾ ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਦੇ ਹੱਥਾਂ ਵਿੱਚ ਆਉਂਦੇ-ਆਉਂਦੇ ਰਹਿ ਗਏ ਸੀ ਪਰ ਅਜੇ ਉਨ੍ਹਾਂ ਦੀਆਂ ਹੁਣ ਭਾਜਪਾ ਆਗੂ ਦੀ ਮੁਸ਼ਕਿਲਾਂ ‘ਚ ਫਿਰ ਵਾਧਾ ਹੋ ਗਿਆ ਹੈ। ਦਰਅਸਲ ਉਨ੍ਹਾਂ ਖਿਲਾਫ ਅਰੈਸਟ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ। ਮੋਹਾਲੀ ਦੀ ਅਦਾਲਤ ਨੇ ਸ਼ਨੀਵਾਰ ਨੂੰ ਇੱਕ ਵਾਰ ਫਿਰ ਤਜਿੰਦਰ ਬੱਗਾ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਇਹ ਵਾਰੰਟ ਮੁਹਾਲੀ ਅਦਾਲਤ ਨੇ ਜਾਰੀ ਕੀਤਾ ਗਿਆ ਹੈ। ਮੋਹਾਲੀ ਅਦਾਲਤ ਨੇ ਪੰਜਾਬ ਪੁਲਿਸ ਨੂੰ ਬੱਗਾ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਜਾਣਕਾਰੀ ਅਨੁਸਾਰ ਜੁਡੀਸ਼ੀਅਲ ਮੈਜਿਸਟਰੇਟ ਰਵੀਤੇਸ਼ ਇੰਦਰਜੀਤ ਸਿੰਘ ਦੀ ਅਦਾਲਤ ਨੇ ਸਾਈਬਰ ਕਰਾਈਮ ਸਟੇਸ਼ਨ ਦੇ ਇੰਚਾਰਜ ਨੂੰ ਬੱਗਾ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਪੇਸ਼ੀ ’ਤੇ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ। ਪੰਜਾਬ ਪੁਲਿਸ ਨੇ ਤਜਿੰਦਰ ਬੱਗਾ ਖਿਲਾਫ ਆਈਪੀਸੀ ਦੀ ਧਾਰਾ 153ਏ, 505, 505(2), 506 ਤਹਿਤ ਐਫਆਈਆਰ ਦਰਜ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 23 ਮਈ 2022 ਦੀ ਤਰੀਕ ਤੈਅ ਕੀਤੀ ਹੈ।