[gtranslate]

ਨਵਜੋਤ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਜਾਣੋ ਕਿਹੜੇ ਮੁੱਦਿਆਂ ‘ਤੇ ਹੋਈ ਗੱਲਬਾਤ

navjot sidhu meet cm maan

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਸਿੱਧੂ ਨੇ ਪੰਜਾਬ ਦੀ ਆਰਥਿਕਤਾ ਨੂੰ ਸੁਧਾਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਪੰਜਾਬ ਮਾਡਲ ਨਾਲ ਸਬੰਧਿਤ ਕਈ ਸੁਝਾਅ ਦਿੱਤੇ ਹਨ। ਸਿੱਧੂ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਇਹ ਮੀਟਿੰਗ ਕਰੀਬ 50 ਮਿੰਟ ਚੱਲੀ ਅਤੇ ਉਨ੍ਹਾਂ ਨੂੰ ਸੀ.ਐਮ.ਭਗਵੰਤ ਮਾਨ ਵੱਲੋਂ ਵੀ ਕਾਫੀ ਹਾਂ-ਪੱਖੀ ਹੁੰਗਾਰਾ ਮਿਲਿਆ ਅਤੇ ਉਨ੍ਹਾਂ ਨੇ ਸਾਰੇ ਸੁਝਾਅ ਸੁਣੇ।

ਇਸ ਤੋਂ ਬਾਅਦ ਸਿੱਧੂ ਨੇ ਕਿਹਾ ਕਿ ਉਨ੍ਹਾਂ ਸ਼ਰਾਬ ਅਤੇ ਰੇਤ ਮਾਫੀਆ ਸਣੇ ਪੰਜਾਬ ਦੇ ਕਈ ਅਹਿਮ ਮੁੱਦਿਆਂ ‘ਤੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ। ਸਿੱਧੂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਵਿੱਚ ਕੋਈ ਹੰਕਾਰ ਨਹੀਂ ਉਹ ਅੱਜ ਵੀ ਉਸੇ ਤਰ੍ਹਾਂ ਦੇ ਹਨ ਜਿਵੇਂ ਉਹ ਸਾਲਾਂ ਪਹਿਲਾਂ ਸੀ। ਉਨ੍ਹਾਂ ਨੂੰ ਸੀਐਮ ਮਾਨ ਤੋਂ ਬਹੁਤ ਉਮੀਦਾਂ ਹਨ। ਇਹ ਗੱਲਾਂ ਮੈਂ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਦੱਸੀਆਂ ਸਨ ਪਰ ਉਨ੍ਹਾਂ ਨੇ ਨਹੀਂ ਸੁਣੀਆਂ। ਮੀਟਿੰਗ ਤੋਂ ਬਾਅਦ ਸਿੱਧੂ ਨੇ ਆਖਿਆ ਹੈ ਕਿ ਉਹ ਫੁੱਲਾਂ ਦਾ ਗੁਲਦਸਤਾ ਨਹੀਂ ਲੈ ਕੇ ਨਹੀਂ ਆਏ, ਪੰਜਾਬ ਦੇ ਮੁੱਦੇ ਲੈ ਕੇ ਆਏ ਹਨ। ਮੁੱਖ ਮੰਤਰੀ ‘ਚ ਕੋਈ ਹੰਕਾਰ ਨਹੀਂ, ਉਮੀਦ ਹੈ ਕਿ ਉਹ ਕੰਮ ਕਰਨਗੇ। ਜਿੰਨਾ ਦਰਦ ਮੈਨੂੰ, ਉਨਾ ਹੀ ਭਗਵੰਤ ਮਾਨ ਨੂੰ ਹੈ। ਉਹ ਪੰਜਾਬ ਲਈ ਕੰਮ ਕਰਨਗੇ।

 

Leave a Reply

Your email address will not be published. Required fields are marked *