ਪੰਜਾਬ ਵਿੱਚ ਰਾਜ ਸਭਾ ਦੀਆਂ ਦੋ ਸੀਟਾਂ ਲਈ 10 ਜੂਨ ਨੂੰ ਵੋਟਾਂ ਪੈਣਗੀਆਂ। ਇਹ ਸੀਟਾਂ ਕਾਂਗਰਸ ਦੀ ਅੰਬਿਕਾ ਸੋਨੀ ਅਤੇ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਦਾ ਕਾਰਜਕਾਲ ਖਤਮ ਹੋਣ ਕਾਰਨ ਖਾਲੀ ਹੋ ਰਹੀਆਂ ਹਨ। ਦੋਵਾਂ ਦਾ ਕਾਰਜਕਾਲ 4 ਜੁਲਾਈ ਨੂੰ ਖਤਮ ਹੋ ਰਿਹਾ ਹੈ। ਇਨ੍ਹਾਂ ਚੋਣਾਂ ਲਈ ਨਾਮਜ਼ਦਗੀਆਂ 24 ਤੋਂ 31 ਮਈ ਤੱਕ ਭਰੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 1 ਜੂਨ ਨੂੰ ਹੋਵੇਗੀ। ਉਸ ਤੋਂ ਬਾਅਦ ਜੇਕਰ ਲੋੜ ਪਈ ਤਾਂ 10 ਜੂਨ ਨੂੰ ਵੋਟਾਂ ਪੈਣਗੀਆਂ। ਹਾਲਾਂਕਿ ਜਿਸ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਨੂੰ ਪੰਜਾਬ ਦੀਆਂ 117 ‘ਚੋਂ 92 ਸੀਟਾਂ ਮਿਲੀਆਂ ਹਨ, ਉਸ ਤੋਂ ਬਾਅਦ ਦੋਵੇਂ ਸੀਟਾਂ ਉਨ੍ਹਾਂ ਦੇ ਖਾਤੇ ‘ਚ ਜਾਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਵੀ 5 ਸੀਟਾਂ ਆਮ ਆਦਮੀ ਪਾਰਟੀ ਦੇ ਖਾਤੇ ਵਿੱਚ ਗਈਆਂ ਸਨ।
