ਯੂਨਾਈਟਿਡ ਨੈਸ਼ਨਲ ਪਾਰਟੀ ਦੇ ਨੇਤਾ ਰਾਨਿਲ ਵਿਕਰਮਸਿੰਘੇ ਨੂੰ ਸ਼੍ਰੀਲੰਕਾ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਗਿਆ ਹੈ। ਸ਼੍ਰੀਲੰਕਾ ਦੇ ਸਾਬਕਾ ਪ੍ਰਧਾਨ ਮੰਤਰੀ ਰਾਨਿਲ ਵਿਕਰਮਾਸਿੰਘੇ ਨੂੰ ਵੀਰਵਾਰ ਨੂੰ ਇੱਕ ਵਾਰ ਫਿਰ ਅਗਲੇ ਪ੍ਰਧਾਨ ਮੰਤਰੀ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵਿਕਰਮਾਸਿੰਘੇ ਚਾਰ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਹਨ। ਅਕਤੂਬਰ 2018 ਵਿੱਚ, ਉਨ੍ਹਾਂ ਨੂੰ ਤਤਕਾਲੀ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੇਨਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਹਾਲਾਂਕਿ, ਦੋ ਮਹੀਨਿਆਂ ਬਾਅਦ ਸਿਰੀਸੇਨਾ ਦੁਆਰਾ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਵਜੋਂ ਬਹਾਲ ਕਰ ਦਿੱਤਾ ਗਿਆ ਸੀ।
