ਰੋਜ਼ੀ ਰੋਟੀ ਖਾਤਿਰ ਵਿਦੇਸ਼ਾ ਜਾ ਵੱਸੇ ਪੰਜਾਬੀਆਂ ਦੀ ਦੂਜੀ ਪੀੜ੍ਹੀ ਹਰ ਖੇਤਰਾਂ ਵਿੱਚ ਵੱਡੀਆਂ ਮੱਲਾਂ ਮਾਰ ਰਹੀ ਹੈ। ਭਾਵੇਂ ਭਾਰਤ ਹੋਵੇ ਜਾ ਭਾਰਤ ਤੋਂ ਬਾਹਰ ਦੀ ਗੱਲ ਹਰ ਖੇਤਰ ਦੇ ਵਿੱਚ ਪੰਜਾਬੀਆਂ ਨੇ ਆਪਣਾ ਨਾਮ ਚਮਕਾਇਆ ਹੈ। ਜੇਕਰ ਦੁਨੀਆ ਦੇ ਅਮਰੀਕਾ, ਕੈਨੇਡਾ, ਇੰਗਲੈਂਡ ਜਾ ਨਿਊਜ਼ੀਲੈਂਡ ਆਦਿ ਵਰਗੇ ਵੱਡੇ ਦੇਸ਼ਾ ਦੀ ਗੱਲ ਕੀਤੀ ਜਾਵੇ ਤਾਂ ਹਰ ਦੇਸ਼ ਵਿੱਚ ਪੰਜਾਬੀ ਪ੍ਰਮੁੱਖ ਅਹੁਦਿਆਂ ‘ਤੇ ਹਨ। ਜਿਨ੍ਹਾਂ ਦੀ ਪੂਰੀ ਦੁਨੀਆ ਦੇ ਵਿੱਚ ਚਰਚਾ ਕੀਤੀ ਜਾਂਦੀ ਹੈ। ਪਿਛਲੇ ਕੁੱਝ ਦਿਨਾਂ ਵਿੱਚ ਵੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਪੂਰੇ ਵਿਸ਼ਵ ਵਿੱਚ ਭਾਰਤੀਆਂ ਅਤੇ ਪੰਜਾਬੀਆਂ ਦਾ ਮਾਣ ਵਧਾਇਆ ਹੈ। ਅਜਿਹੀ ਹੀ ਇੱਕ ਹੋਰ ਮਿਸਾਲ ਸਾਹਮਣੇ ਆਸਟ੍ਰੇਲੀਆ ਤੋਂ ਸਾਹਮਣੇ ਆਈ ਹੈ, ਜਿਸ ਨੇ ਪੂਰੀ ਦੁਨੀਆ ਵਿੱਚ ਵੱਸਦੇ ਪੰਜਾਬੀਆਂ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਦਾ ਮਾਣ ਵਧਾਇਆ ਹੈ।
ਦਰਅਸਲ ਸ੍ਰੀ ਮੁਕਤਸਰ ਸਾਹਿਬ ਦੀ ਖ਼ੁਸ਼ਰੂਪ ਕੌਰ ਸੰਧੂ ਨੂੰ ਰਾਇਲ ਆਸਟ੍ਰੇਲੀਅਨ ਏਅਰ ਫੋਰਸ (RAAF) ਵਿਚ ਬਤੌਰ ਅਧਿਕਾਰੀ ਭਰਤੀ ਹੋਈ ਹੈ। ਖ਼ੁਸ਼ਰੂਪ ਕੌਰ ਸੰਧੂ ਸ੍ਰੀ ਮੁਕਤਸਰ ਸਾਹਿਬ ਦੀ ਰਹਿਣ ਵਾਲੀ ਹੈ। ਖੁਸ਼ਰੂਪ ਦੇ ਪਿਤਾ ਦਾ ਨਾਮ ਰੂਪ ਸਿੰਘ ਅਤੇ ਮਾਤਾ ਦਾ ਨਾਮ ਮਨਜੀਤ ਕੌਰ ਹੈ। ਦੱਸ ਦੇਈਏ ਕਿ ਖੁਸ਼ਰੂਪ ਦੀ ਮਾਤਾ ਮਨਜੀਤ ਕੌਰ ਆਸਟ੍ਰੇਲੀਆਈ ਏਅਰ ਫੋਰਸ (Australian Air Force) ਵਿਚ ਅਧਿਕਾਰੀ ਵਜੋਂ ਕੰਮ ਕਰ ਰਹੇ ਹਨ। ਪੰਜਾਬ ਦੀਆਂ ਇਹ ਪਹਿਲੀਆਂ ਮਾਂ ਤੇ ਧੀ ਹੋਣਗੀਆਂ, ਜਿਨ੍ਹਾਂ ਨੂੰ ਆਸਟ੍ਰੇਲੀਆ ਦੀ ਏਅਰ ਫੋਰਸ ਵਿਚ ਅਧਿਕਾਰੀ ਵਜੋਂ ਸੇਵਾ ਕਰਨ ਦਾ ਮਾਣ ਮਿਲਿਆ ਹੈ। ਸ੍ਰੀ ਮੁਕਤਸਰ ਸਾਹਿਬ ਵਾਸੀ ਮਨਜੀਤ ਕੌਰ ਰਾਇਲ ਆਸਟ੍ਰੇਲੀਅਨ ਏਅਰ ਫੋਰਸ ‘ਚ ਬਤੌਰ ਮੈਡੀਕਲ ਅਸਿਸਟੈਂਟ ਦੇ ਤੌਰ ‘ਤੇ ਭਰਤੀ ਹੋਈ ਸੀ।
ਦੱਸ ਦੇਈਏ ਕਿ ਮਨਜੀਤ ਕੌਰ ਨੇ ਆਸਟ੍ਰੇਲੀਅਨ ਏਅਰ ਫੋਰਸ ਚ 2017 ਚ ਜੁਆਇਨ ਕੀਤਾ ਸੀ ਅਤੇ ਟਰੇਨਿੰਗ ਤੋਂ ਬਾਅਦ ਉਨ੍ਹਾਂ ਨੂੰ ਪੈਰਾਮਿਲਟਰੀ ਫੋਰਸ ਵਿਚ ਚੁਣ ਲਿਆ ਗਿਆ ਸੀ। ਮਨਜੀਤ ਇੱਕ ਇੰਟਰਵਿਊ ‘ਚ ਕਿਹਾ ਸੀ ਕਿ ਉਨ੍ਹਾਂ ਨੂੰ ਇਹ ਪ੍ਰੇਰਨਾ ਉਨ੍ਹਾਂ ਦੇ ਮਾਮਾ ਜੀ ਤੋਂ ਮਿਲੀ ਜੋ ਭਾਂਰਤੀ ਫੌਜ ਵਿਚ ਕਰਨਲ ਦੇ ਤੌਰ ‘ਤੇ ਸੇਵਾਮੁਕਤ ਹੋ ਚੁੱਕੇ ਹਨ। ਫਿਰੋਜ਼ਪੁਰ ਦੇ ਪਿੰਡ ਭਾਲਾ ਸਰਾਇਆ ਮੱਲ ਦੀ ਮਨਜੀਤ ਦਾ ਵਿਆਹ 2002 ਵਿਚ ਸ੍ਰੀ ਮੁਕਤਸਰ ਸਾਹਿਬ ਦੇ ਨਾਰੰਗ ਕਾਲੋਨੀ ਵਾਸੀ ਰੂਪ ਸਿੰਘ ਸੰਧੂ ਨਾਲ ਹੋਇਆ ਸੀ। ਉਹ 2009 ਵਿਚ ਆਸਟ੍ਰੇਲੀਆ ਸਟੱਡੀ ਵੀਜੇ ‘ਤੇ ਗਏ ਸੀ ਅਤੇ 2013 ਵਿਚ ਉਨ੍ਹਾਂ ਨੂੰ ਪੀ. ਆਰ. ਮਿਲ ਗਈ ਸੀ । ਮਨਜੀਤ ਕੌਰ ਦਾ ਕਹਿਣਾ ਹੈ ਕਿ ਅਜਿਹਾ ਕੁੱਝ ਵੀ ਨਹੀਂ ਹੈ ਜੋ ਔਰਤਾਂ ਪ੍ਰਾਪਤ ਨਹੀਂ ਕਰ ਸਕਦੀਆਂ, ਸਾਨੂੰ ਸਿਰਫ਼ ਡੇਡੀਕੈਸ਼ਨ ਅਤੇ ਫੋਕਸ ਦੇਣ ਦੀ ਲੋੜ ਹੈ | ਸਮਰਪਣ ਅਤੇ ਅਨੁਸ਼ਾਸਨ ਨਾਲ ਤੁਸੀਂ ਉਹ ਸੱਭ ਕੁੱਝ ਪ੍ਰਾਪਤ ਕਰ ਸਕਦੇ ਹੋ ਜੋ ਤੁਸੀਂ ਚਾਹੁੰਦੇ ਹੋ |