[gtranslate]

ਪੰਜਾਬ ਇੰਟੈਲੀਜੈਂਸ ਹੈੱਡਕੁਆਟਰ ‘ਤੇ ਹਮਲੇ ‘ਚ ਮਾਸਟਰਈਂਡ ਦਾ ਖੁਲਾਸਾ, ਹੁਣ ਤੱਕ 6 ਦੋਸ਼ੀ ਹੋ ਚੁੱਕੇ ਨੇ ਗ੍ਰਿਫ਼ਤਾਰ

mohali blast dgp vk bhawra said

ਪੰਜਾਬ ਪੁਲਿਸ ਦੇ ਮੋਹਾਲੀ ਸਥਿਤ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹੋਏ ਅੱਤਵਾਦੀ ਹਮਲੇ ਪਿੱਛੇ ਪਾਕਿਸਤਾਨੀ ਹੱਥ ਹੋਣ ਦੀ ਪੁਸ਼ਟੀ ਹੋਈ ਹੈ। ਪੰਜਾਬ ਪੁਲਿਸ ਦੇ ਡੀਜੀਪੀ ਵੀਕੇ ਭਾਵਰਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਹ ਹਮਲਾ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਇਸ਼ਾਰੇ ‘ਤੇ ਕੀਤਾ ਗਿਆ ਸੀ। ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਮੁਹਾਲੀ ਸਥਿਤ ਆਪਣੀ ਖੁਫੀਆ ਯੂਨਿਟ ਦੇ ਹੈੱਡਕੁਆਰਟਰ ‘ਤੇ ਹੋਏ ਧਮਾਕੇ ਦਾ ਮੁੱਖ ਸਾਜ਼ਿਸ਼ਕਰਤਾ ਤਰਨਤਾਰਨ ਜ਼ਿਲੇ ਦਾ ਰਹਿਣ ਵਾਲਾ ਲਖਵਿੰਦਰ ਸਿੰਘ ਲੰਡਾ ਹੈ, ਜੋ ਕਿ 2017 ‘ਚ ਕੈਨੇਡਾ ਪਰਵਾਸ ਕਰ ਗਿਆ ਸੀ। ਉਹ ਹਰਵਿੰਦਰ ਸਿੰਘ ਰਿੰਦਾ ਦਾ ਕਰੀਬੀ ਸਹਿਯੋਗੀ ਹੈ, ਜਿਸ ਦੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਨਾਲ ਨੇੜਤਾ ਹੈ। ਜ਼ਿਕਰਯੋਗ ਹੈ ਕਿ ਸੋਮਵਾਰ ਰਾਤ ਮੁਹਾਲੀ ਦੇ ਸੈਕਟਰ-77 ਸਥਿਤ ਪੰਜਾਬ ਪੁਲਸ ਦੇ ਇੰਟੈਲੀਜੈਂਸ ਯੂਨਿਟ ਦੇ ਹੈੱਡਕੁਆਰਟਰ ‘ਚ ਧਮਾਕਾ ਹੋਇਆ ਸੀ। ਇਹ ਧਮਾਕਾ ਸ਼ਾਮ ਕਰੀਬ 7.45 ਵਜੇ ਹੋਇਆ।

Likes:
0 0
Views:
329
Article Categories:
India News

Leave a Reply

Your email address will not be published. Required fields are marked *