ਕਾਮੇਡੀਅਨ ਭਾਰਤੀ ਸਿੰਘ ਨੇ ਦਾੜ੍ਹੀ ਨੂੰ ਲੈ ਕੇ ਦਿੱਤੇ ਬਿਆਨ ‘ਤੇ ਮੁਆਫੀ ਮੰਗ ਲਈ ਹੈ। ਸੋਮਵਾਰ ਨੂੰ ਭਾਰਤੀ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕੀਤਾ ਅਤੇ ਕਿਹਾ ਕਿ ਉਹ ਸਿਰਫ ਕਾਮੇਡੀ ਕਰ ਰਹੀ ਹੈ। ਭਾਰਤੀ ਨੇ ਕਿਹਾ ਕਿ ਮੈਂ ਲੋਕਾਂ ਨੂੰ ਖੁਸ਼ ਕਰਨ ਲਈ ਕਾਮੇਡੀ ਕਰਦੀ ਹਾਂ, ਕਿਸੇ ਦਾ ਦਿਲ ਦੁਖਾਉਣ ਲਈ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਮੇਰੀਆਂ ਗੱਲਾਂ ਨਾਲ ਕਿਸੇ ਦਾ ਦਿਲ ਦੁਖਿਆ ਹੋਵੇ ਤਾਂ ਮੈਨੂੰ ਮੁਆਫ਼ ਕਰ ਦੇਣਾ।
View this post on Instagram
ਦਰਅਸਲ ਹਾਲ ਹੀ ਵਿੱਚ ਭਾਰਤੀ ਸਿੰਘ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿੱਚ ਉਹ ਦਾੜ੍ਹੀ ਮੁੱਛਾਂ ਨੂੰ ਲੈ ਕੇ ਕਾਮੇਡੀ ਕਰਦੀ ਨਜ਼ਰ ਆ ਰਹੀ ਸੀ। ਇੱਕ ਟੀਵੀ ਸ਼ੋਅ ਵਿੱਚ ਭਾਰਤੀ ਸਿੰਘ ਇਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ, “ਤੁਹਾਨੂੰ ਮੁੱਛਾਂ ਕਿਉਂ ਨਹੀਂ ਚਾਹੀਦੀਆਂ? ਦਾੜ੍ਹੀ ਮੁੱਛਾਂ ਦੇ ਬਹੁਤ ਫਾਇਦੇ ਹਨ, ਦੁੱਧ ਪੀਓ ਅਤੇ ਦਾੜ੍ਹੀ ਨੂੰ ਮੂੰਹ ਵਿੱਚ ਪਾਉ ਤਾਂ ਸੇਵੀਆਂ ਦਾ ਸਵਾਦ ਆਉਂਦਾ ਹੈ। ਮੇਰੇ ਕਈ ਦੋਸਤਾਂ ਦੇ ਵਿਆਹ ਹੋਏ ਹਨ। ਜਿਨ੍ਹਾਂ ਦੇ ਦਾੜ੍ਹੀਆਂ ਹਨ।ਉਹ ਸਾਰਾ ਦਿਨ ਦਾੜ੍ਹੀ ਵਿੱਚੋਂ ਜੂਆਂ ਕੱਢਦੀਆਂ ਰਹਿੰਦੀਆਂ ਹਨ।”