ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਚੋਣ ਹਾਰ ਗਏ ਹਨ। ਚੋਣ ਜਿੱਤਣ ਵਾਲੇ ਲੇਬਰ ਪਾਰਟੀ ਦੇ ਐਂਥਨੀ ਅਲਬਾਨੀਜ਼ ਹੁਣ ਆਸਟ੍ਰੇਲੀਆ ਦੇ ਨਵੇਂ ਪ੍ਰਧਾਨ ਮੰਤਰੀ ਹੋਣਗੇ। ਚੋਣ ਨਤੀਜੇ ਆਉਣ ਤੋਂ ਬਾਅਦ, ਮੌਰੀਸਨ ਨੇ ਕਿਹਾ ਕਿ ਉਹ ਲਿਬਰਲ ਪਾਰਟੀ ਦੇ ਨੇਤਾ ਵਜੋਂ ਅਸਤੀਫਾ ਦੇ ਦੇਣਗੇ। ਉਨ੍ਹਾਂ ਕਿਹਾ ਕਿ ਉਹ ਆਪਣੀ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹਨ। ਉਨ੍ਹਾਂ ਕਿਹਾ ਕਿ ਇੱਕ ਨੇਤਾ ਹੋਣ ਦੇ ਨਾਤੇ ਮੈਂ ਹਾਰ ਦੀ ਜ਼ਿੰਮੇਵਾਰੀ ਲੈਂਦਾ ਹਾਂ। ਇਹ ਲੀਡਰਸ਼ਿਪ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਦੀ ਅਗਲੀ ਮੀਟਿੰਗ ਵਿੱਚ ਆਪਣਾ ਅਸਤੀਫਾ ਸੌਂਪ ਦੇਵਾਂਗਾ। ਉਨ੍ਹਾਂ ਕਿਹਾ ਕਿ ਮੈਨੂੰ ਲਿਬਰਲ ਪਾਰਟੀ ਦੀ ਅਗਵਾਈ ਕਰਨ ਦਾ ਮੌਕਾ ਮਿਲਿਆ, ਦੇਸ਼ ਦੇ ਲੋਕਾਂ ਦਾ ਸਮਰਥਨ ਮਿਲਿਆ, ਇਸ ਲਈ ਮੈਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ।
ਤੁਹਾਨੂੰ ਦੱਸ ਦੇਈਏ ਕਿ ਆਸਟ੍ਰੇਲੀਆ ਵਿੱਚ ਲੋਅਰ ਚੈਂਬਰ ਦੀਆਂ 151 ਸੀਟਾਂ ਲਈ ਵੋਟਿੰਗ ਹੋਈ ਸੀ। ਸਰਕਾਰ ਬਣਾਉਣ ਲਈ 76 ਸੀਟਾਂ ਦੀ ਲੋੜ ਹੈ। ਆਸਟ੍ਰੇਲੀਆ ਵਿੱਚ ਦੋ ਸਦਨ ਹਨ। ਉਪਰਲੇ ਸਦਨ ਦਾ ਕਾਰਜਕਾਲ 6 ਸਾਲ ਹੁੰਦਾ ਹੈ। ਇੱਥੇ ਸਰਕਾਰ ਦਾ ਕਾਰਜਕਾਲ ਤਿੰਨ ਸਾਲ ਦਾ ਹੈ। ਯਾਨੀ ਚੋਣਾਂ ਹਰ ਤਿੰਨ ਸਾਲ ਬਾਅਦ ਹੁੰਦੀਆਂ ਹਨ।
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਅਹੁਦੇ ਦੀ ਚੋਣ ਵਿੱਚ ਛੇ ਉਮੀਦਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਦੌੜ ਵਿੱਚ ਸਨ, ਪਰ ਮੁੱਖ ਮੁਕਾਬਲਾ ਮੌਰੀਸਨ ਅਤੇ ਅਲਬਾਨੀਜ਼ ਵਿਚਕਾਰ ਸੀ। ਮੌਰੀਸਨ 2019 ਦੀਆਂ ਚੋਣਾਂ ਵਿੱਚ ਵੀ ਪੂਰਨ ਬਹੁਮਤ ਹਾਸਿਲ ਨਹੀਂ ਕਰ ਸਕੇ ਸੀ ਅਤੇ ਛੋਟੀਆਂ ਪਾਰਟੀਆਂ ਨਾਲ ਮਿਲ ਕੇ ਸਰਕਾਰ ਬਣਾਈ ਸੀ। ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਹੋਈਆਂ ਚੋਣਾਂ ਵਿੱਚ ਜਲਵਾਯੂ ਪਰਿਵਰਤਨ ਇੱਕ ਵੱਡਾ ਮੁੱਦਾ ਸੀ। ਮੌਰੀਸਨ ਸਰਕਾਰ ਜੰਗਲ ਦੀ ਅੱਗ ਅਤੇ ਹੜ੍ਹਾਂ ਦੇ ਮੁੱਦਿਆਂ ਕਾਰਨ ਘਿਰੀ ਹੋਈ ਸੀ।