ਸੋਮਵਾਰ ਸਵੇਰੇ ਨਵਜੋਤ ਸਿੱਧੂ ਨੂੰ ਚੈਕਅੱਪ ਲਈ ਭਾਰੀ ਸੁਰੱਖਿਆ ਦੇ ਵਿਚਕਾਰਹਸਪਤਾਲ ਲਿਆਂਦਾ ਗਿਆ ਸੀ, 34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਪਟਿਆਲਾ ਜੇਲ੍ਹ ‘ਚ ਸਜ਼ਾ ਕੱਟ ਰਹੇ ਨਵਜੋਤ ਸਿੱਧੂ ਦਾ ਸਪੈਸ਼ਲ ਡਾਈਟ ਚਾਰਟ ਅੱਜ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਜਿਸ ਤੋਂ ਪਹਿਲਾ ਉਨ੍ਹਾਂ ਨੂੰ ਚੈਕਅੱਪ ਲਈ ਹਸਪਤਾਲ ਲਿਆਂਦਾ ਗਿਆ ਸੀ, ਉੱਥੇ ਹੀ ਰਾਜਿੰਦਰਾ ਹਸਪਤਾਲ ਦਾ ਮੈਡੀਕਲ ਬੋਰਡ ਅਦਾਲਤ ਨੂੰ ਆਪਣੀ ਰਿਪੋਰਟ ਸੌਂਪੇਗਾ।
ਦੱਸ ਦਈਏ ਕਿ ਕਣਕ ਤੋਂ ਐਲਰਜੀ ਦਾ ਹਵਾਲਾ ਦਿੰਦੇ ਹੋਏ ਸਿੱਧੂ ਨੇ ਸਪੈਸ਼ਲ ਡਾਈਟ ਦੀ ਮੰਗ ਕੀਤੀ ਸੀ ਜਿਸ ਲਈ ਉਨ੍ਹਾਂ ਨੇ ਜੇਲ੍ਹ ‘ਚ ਦਾਲ-ਰੋਟੀ ਖਾਣ ਤੋਂ ਇਨਕਾਰ ਕਰ ਦਿੱਤਾ ਸੀ। ਗਾੜੇ ਖੂਨ ਦੀ ਸਮੱਸਿਆ ਦੀ ਦਲੀਲ ਦਿੰਦੇ ਹੋਏ ਸਿੱਧੂ ਨੇ ਫਲਾਂ ਦੇ ਨਾਲ ਹੋਰ ਸਪੈਸ਼ਲ ਡਾਈਟ ਦੇਣ ਦੀ ਮੰਗ ਕਰਦੇ ਹੋਏ ਪਟੀਸ਼ਨ ਪਾਈ ਸੀ ਜਿਸ ‘ਤੇ ਅੱਜ ਪਟਿਆਲਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੇਐਮ) ਅਦਾਲਤ ‘ਚ ਜਵਾਬ ਦਾਇਰ ਕੀਤਾ ਜਾਵੇਗਾ। ਦੱਸ ਦਈਏ ਇਸ ਸੰਬੰਧੀ ਰਾਜਿੰਦਰਾ ਹਸਪਤਾਲ ਦੇ ਸੁਪਰਡੈਂਟ ਨੇ ਡਾਕਟਰਾਂ ਦਾ ਮੈਡੀਕਲ ਬੋਰਡ ਬਣਾਇਆ ਹੈ ਜੋ ਅੱਜ ਸਪੈਸ਼ਲ ਡਾਈਟ ਸਬੰਧੀ ਅਦਾਲਤ ਵਿੱਚ ਰਿਪੋਰਟ ਪੇਸ਼ ਕਰਨਗੇ।