ਅਮਰੀਕਾ ਵਿੱਚ ਟੈਕਸਸ ਦੇ ਇੱਕ ਸਕੂਲ ਵਿੱਚ ਹੋਈ ਗੋਲੀਬਾਰੀ ਵਿੱਚ 19 ਬੱਚਿਆਂ ਦੀ ਮੌਤ ਤੋਂ ਬਾਅਦ ਇਸ ਘਟਨਾ ਦੀ ਸਖ਼ਤ ਆਲੋਚਨਾ ਹੋ ਰਹੀ ਹੈ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਦੇਸ਼ ‘ਚ Gun Lobby ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਇਸ ਘਟਨਾ ਨੂੰ ਦੁਖਦਾਈ ਦੱਸਿਆ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਨੇ ਦੇਸ਼ ਨੂੰ ਸੰਬੋਧਨ ਕਰਦੇ ਹੋਏ ਬੰਦੂਕਾਂ ‘ਤੇ ਪਾਬੰਦੀ ਲਗਾਉਣ ਦੀ ਗੱਲ ਕੀਤੀ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਕਤਲੇਆਮ ਤੋਂ ਕੁੱਝ ਘੰਟਿਆਂ ਬਾਅਦ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਬੰਦੂਕਾਂ ਸਬੰਧੀ ਨਵੀਆਂ ਪਾਬੰਦੀਆਂ ਦੀ ਗੱਲ ਕਹੀ।
ਉੱਥੇ ਹੀ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਇਸ ਘਟਨਾ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ paralyzed ਹੋ ਗਿਆ ਹੈ। ਦੇਸ਼ Gun Lobby ਅਤੇ ਇੱਕ ਰਾਜਨੀਤਿਕ ਪਾਰਟੀ ਦੁਆਰਾ ਅਪਾਹਜ ਹੈ, ਜਿਸ ਨੇ ਅਜਿਹਾ ਕੋਈ ਵੀ ਕੰਮ ਕਰਨ ਦੀ ਇੱਛਾ ਨਹੀਂ ਦਿਖਾਈ ਹੈ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਕਰ ਸਕਦਾ ਹੈ। ਕਿਸੇ ਵੀ ਤਰ੍ਹਾਂ ਦੀ ਕਾਰਵਾਈ ਲਈ ਲੰਬਾ ਸਮਾਂ ਹੈ। ਇਹ ਇੱਕ ਦੁਖਾਂਤ ਹੈ। ਪਰਿਵਾਰਾਂ ਲਈ ਕਿਸੇ ਹੋਰ ਦਿਨ ਦੀ ਉਡੀਕ ਕਰਨੀ ਬਹੁਤ ਦੁਖਦਾਈ ਹੈ। ਸਾਬਕਾ ਅਮਰੀਕੀ ਰਾਸ਼ਟਰਪਤੀ ਬਿਲ ਕਲਿੰਟਨ ਨੇ ਕਿਹਾ ਕਿ ਸਥਾਨਕ, ਰਾਜ ਅਤੇ ਸੰਘੀ ਪੱਧਰ ‘ਤੇ ਚੁਣੇ ਗਏ ਨੇਤਾਵਾਂ ਨੂੰ, ਪਾਰਟੀ ਦੀ ਪਰਵਾਹ ਕੀਤੇ ਬਿਨਾਂ, ਸਾਡੇ ਬੱਚਿਆਂ ਅਤੇ ਭਾਈਚਾਰਿਆਂ ਨੂੰ ਸੁਰੱਖਿਅਤ ਰੱਖਣ ਦੇ ਤਰੀਕੇ ਲੱਭਣੇ ਚਾਹੀਦੇ ਹਨ।