ਸੋਮਵਾਰ ਨੂੰ ਸਿੱਧੂ ਮੂਸੇਵਾਲੇ ਦੇ ਪੋਸਟਮਾਰਟਮ ਮਗਰੋਂ ਪਰਿਵਾਰਕ ਮੈਂਬਰਾਂ ਨੇ ਫੈਸਲਾ ਲਿਆ ਹੈ ਕਿ ਸਿੱਧੂ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ ਕੀਤਾ ਜਾਵੇਗਾ। ਦੱਸ ਦੇਈਏ ਕਿ ਪੋਸਟਮਾਰਟਮ ਮਗਰੋਂ ਪਰਿਵਾਰ ਦਾ ਕਹਿਣਾ ਸੀ ਕਿ ਸ਼ਾਮ ਵੇਲੇ ਸੰਸਕਾਰ ਨਹੀਂ ਕੀਤਾ ਜਾ ਸਕਦਾ। ਜ਼ਿਕਰਯੋਗ ਹੈ ਕਿ ਪਹਿਲਾਂ ਪਰਿਵਾਰ ਵੱਲੋਂ ਪੋਸਟਮਾਰਟਮ ਕਰਨ ਤੋਂ ਇਨਕਾਰ ਕੀਤਾ ਗਿਆ ਸੀ ਉਨ੍ਹਾਂ ਦੀ ਮੰਗ ਸੀ ਕਿ ਦੋਸ਼ੀਆਂ ਨੂੰ ਫੜੇ ਜਾਣ ਤੋਂ ਬਾਅਦ ਹੀ ਪੋਸਟਮਾਰਟਮ ਕੀਤਾ ਜਾਵੇਗਾ ਪਰ ਬਾਅਦ ਵਿਚ ਪਰਿਵਾਰ ਵੱਲੋਂ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕਰਨ ਲਈ ਸਹਿਮਤੀ ਦੇ ਦਿੱਤੀ ਗਈ ਸੀ।