ਹੁਣ ਪੰਜਾਬ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਸਿੱਧੀਆਂ ਬੱਸਾਂ ਚੱਲਣਗੀਆਂ। ਇਸ ਦੀ ਸ਼ੁਰੂਆਤ 15 ਜੂਨ ਤੋਂ ਹੋਵੇਗੀ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਰਵਾਸੀ ਭਾਰਤੀ ਹਮੇਸ਼ਾ ਇਹ ਸ਼ਿਕਾਇਤ ਕਰਦੇ ਰਹਿੰਦੇ ਹਨ ਕਿ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਨਿੱਜੀ ਬੱਸਾਂ ਰਾਹੀਂ ਸਫਰ ਕਿਉਂ ਕਰਨਾ ਪੈਂਦਾ ਹੈ।
ਅੱਜ ਪੰਜਾਬੀਆਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕਰ ਰਹੇ ਹਾਂ..
ਪੰਜਾਬ ਤੋਂ ਦਿੱਲੀ ਏਅਰਪੋਰਟ ਆਉਣ-ਜਾਣ ਲਈ ਪ੍ਰਾਈਵੇਟ ਬੱਸ ਮਾਫ਼ੀਏ ਦੀਆਂ ਮਨਮਰਜ਼ੀਆਂ ਖ਼ਤਮ ਕਰਨ ਲੱਗੇ ਹਾਂ https://t.co/Ir689BrjR6
— Bhagwant Mann (@BhagwantMann) June 10, 2022
ਮਾਨ ਨੇ ਕਿਹਾ ਕਿ ਇਨ੍ਹਾਂ ਸਰਕਾਰੀ ਵੋਲਵੋ ਬੱਸਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਨਾਲੋਂ ਅੱਧੇ ਤੋਂ ਵੀ ਘੱਟ ਹੋਵੇਗਾ। ਇਨ੍ਹਾਂ ਵਿੱਚ ਸੁੱਖ-ਸਹੂਲਤਾਂ ਉਨ੍ਹਾਂ ਨਾਲੋਂ ਵੱਧ ਹੋਣਗੀਆਂ। ਇਨ੍ਹਾਂ ਬੱਸਾਂ ਦੀ ਬੁਕਿੰਗ ਲਈ ਤੁਸੀਂ ਪੰਜਾਬ ਰੋਡਵੇਜ਼, ਪਨਬੱਸ ਜਾਂ ਪੈਪਸੂ ਦੀ ਵੈੱਬਸਾਈਟ ‘ਤੇ ਜਾ ਕੇ ਬੁਕਿੰਗ ਕਰ ਸਕਦੇ ਹੋ। ਬੱਸਾਂ ਦਾ ਸਮਾਂ ਸਾਰਣੀ ਵੀ ਇਨ੍ਹਾਂ ਵੈੱਬਸਾਈਟਾਂ ਤੋਂ ਉਪਲਬਧ ਹੋਵੇਗੀ। ਮਾਨ ਨੇ ਕਿਹਾ ਕਿ ਇਸ ਨਾਲ ਬੱਸ ਮਾਫੀਆ ਨੂੰ ਖਾਤਮ ਕਰਨ ‘ਚ ਕਾਫੀ ਮਦਦ ਮਿਲੇਗੀ।