ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਦਰਅਸਲ ਪੁਣੇ ਪੁਲਿਸ ਨੇ ਲੋੜੀਂਦੇ ਸ਼ੂਟਰ ਸੰਤੋਸ਼ ਜਾਧਵ ਨੂੰ ਗੁਜਰਾਤ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇੱਕ ਪੁਲਿਸ ਅਧਿਕਾਰੀ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੁਣੇ ਦਿਹਾਤੀ ਪੁਲਿਸ ਨੇ ਮੂਸੇਵਾਲਾ ਕਤਲ ਕਾਂਡ ਦੇ ਸ਼ੱਕੀ ਜਾਧਵ ਦੇ ਇੱਕ ਸਹਾਇਕ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਸੰਤੋਸ਼ ਜਾਧਵ ਨੂੰ ਐਤਵਾਰ ਦੇਰ ਰਾਤ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ। ਯਾਦਵ ਨੂੰ 20 ਜੂਨ ਤੱਕ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਗਿਆ ਹੈ। ਜਾਧਵ ਪੁਣੇ ਨੇੜੇ ਖੇੜ ਤਹਿਸੀਲ ਦਾ ਵਸਨੀਕ ਹੈ।
ਪੁਣੇ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਜਾਧਵ ਨੂੰ 2021 ਵਿੱਚ ਜ਼ਿਲ੍ਹੇ ਦੇ ਮੰਚਰ ਪੁਲਿਸ ਸਟੇਸ਼ਨ ਵਿੱਚ ਦਰਜ ਕੀਤੇ ਗਏ, ਇੱਕ ਕਤਲ ਕੇਸ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਇੱਕ ਸਾਲ ਤੋਂ ਭਗੌੜਾ ਸੀ। ਉਸ ਨੂੰ ਲੱਭਣ ਲਈ ਪਿਛਲੇ ਹਫ਼ਤੇ ਕਈ ਟੀਮਾਂ ਗੁਜਰਾਤ ਅਤੇ ਰਾਜਸਥਾਨ ਭੇਜੀਆਂ ਗਈਆਂ ਸਨ। ਸੰਤੋਸ਼ ਉਨ੍ਹਾਂ 8 ਸ਼ੂਟਰਾਂ ‘ਚ ਸ਼ਾਮਲ ਹੈ, ਜਿਨ੍ਹਾਂ ‘ਤੇ ਪੁਲਿਸ ਨੂੰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਹੋਣ ਦਾ ਸ਼ੱਕ ਹੈ। ਇਨ੍ਹਾਂ ਵਿੱਚੋਂ 3 ਪੰਜਾਬ, 2 ਹਰਿਆਣਾ, 2 ਮਹਾਰਾਸ਼ਟਰ ਅਤੇ 1 ਰਾਜਸਥਾਨ ਦੇ ਵਸਨੀਕ ਹਨ।