[gtranslate]

ਰਾਮ ਰਹੀਮ ‘ਤੇ ਫਿਰ ਮਿਹਰਬਾਨ ਹੋਈ ਹਰਿਆਣਾ ਸਰਕਾਰ, ਇਸੇ ਸਾਲ ਪੈਰੋਲ ‘ਤੇ ਦੂਜੀ ਵਾਰ ਆਇਆ ਬਾਹਰ

gurmeet ram rahim get parole

ਹਰਿਆਣਾ ਸਰਕਾਰ ਇੱਕ ਵਾਰ ਫਿਰ ਡੇਰਾ ਸੱਚਾ ਸੌਦਾ ਦੇ ਸੰਚਾਲਕ ਰਾਮ ਰਹੀਮ ‘ਤੇ ਮਿਹਰਬਾਨ ਹੋਈ ਹੈ। ਰਾਮ ਰਹੀਮ ਨੂੰ ਇੱਕ ਮਹੀਨੇ ਦੀ ਪੈਰੋਲ ਦਿੱਤੀ ਗਈ ਹੈ। ਰਾਮ ਰਹੀਮ ਸ਼ੁੱਕਰਵਾਰ ਸਵੇਰੇ ਕਰੀਬ 5.30 ਵਜੇ ਸੁਰੱਖਿਆ ਵਿਚਕਾਰ ਜੇਲ੍ਹ ਤੋਂ ਬਾਹਰ ਆਇਆ ਸੀ। ਸੂਤਰਾਂ ਮੁਤਬਿਕ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਰਾਮ ਰਹੀਮ ਬਾਗਪਤ ਸਥਿਤ ਆਪਣੇ ਆਸ਼ਰਮ ਚਲਾ ਗਿਆ ਹੈ। ਦੱਸ ਦੇਈਏ ਕਿ ਦੋ ਸਾਧਵੀਆਂ ਨਾਲ ਬਲਾਤਕਾਰ ਅਤੇ ਦੋ ਕਤਲਾਂ ਦਾ ਦੋਸ਼ੀ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ ਇੱਕ ਮਹੀਨੇ ਦੀ ਪੈਰੋਲ ਦਿੱਤੀ ਹੈ।

ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਫਰਵਰੀ ਵਿੱਚ ਰਾਮ ਰਹੀਮ ਨੂੰ ਮਹੀਨੇ ਦੀ ਪੈਰੋਲ ਦਿੱਤੀ ਸੀ। ਇਸ ਦੌਰਾਨ ਸਰਕਾਰ ਨੇ ਰਾਮ ਰਹੀਮ ਨੂੰ Z+ ਸੁਰੱਖਿਆ ਪ੍ਰਦਾਨ ਕੀਤੀ ਸੀ, ਇਹ ਕਹਿੰਦੇ ਹੋਏ ਕਿ ਉਸ ਦੀ ਜਾਨ ਨੂੰ ਖਤਰਾ ਹੈ। ਫਰਲੋ ਦੌਰਾਨ ਰਾਮ ਰਹੀਮ ਜ਼ਿਆਦਾਤਰ ਸਮਾਂ ਆਪਣੇ ਗੁਰੂਗ੍ਰਾਮ ਆਸ਼ਰਮ ‘ਚ ਹੀ ਰਿਹਾ ਸੀ।

Likes:
0 0
Views:
209
Article Categories:
India News

Leave a Reply

Your email address will not be published. Required fields are marked *