ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦੇ ਵਿਰੋਧ ਦਾ ਸੇਕ ਪੰਜਾਬ ਵਿੱਚ ਵੀ ਪਹੁੰਚ ਗਿਆ ਹੈ। ਸ਼ਨੀਵਾਰ ਨੂੰ ਲੁਧਿਆਣਾ ਦੇ ਰੇਲਵੇ ਸਟੇਸ਼ਨ ‘ਤੇ ਨੌਜਵਾਨਾਂ ਨੇ ਭੰਨਤੋੜ ਕੀਤੀ ਹੈ। ਨੌਜਵਾਨ ਡੰਡੇ ਅਤੇ ਲੋਹੇ ਦੀਆਂ ਰਾਡਾਂ ਲੈ ਕੇ ਪਹੁੰਚੇ ਸੀ। ਡਵੀਜ਼ਨ ਨੰਬਰ 5 ਦੇ ਬਾਹਰ ਪੁਲਿਸ ਦੀ ਪੀਸੀਆਰ ਵੈਨ ਦੀ ਡੰਡਿਆਂ ਨਾਲ ਭੰਨਤੋੜ ਕੀਤੀ ਗਈ ਸੀ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਜਗਰਾਓਂ ਪੁਲ ਵੱਲ ਵਧੇ ਅਤੇ ਉਥੇ ਲੱਗੇ ਬੈਰੀਕੇਡ ਹਟਾ ਦਿੱਤੇ। ਨੌਜਵਾਨਾਂ ਨੇ ਪਹਿਲਾਂ ਸਟੇਸ਼ਨ ਦੇ ਬਾਹਰ ਖੜ੍ਹੇ ਵਾਹਨਾਂ ਦੀ ਭੰਨਤੋੜ ਕੀਤੀ ਅਤੇ ਫਿਰ ਅੰਦਰ ਆ ਕੇ ਸਟਾਲਾਂ ਅਤੇ ਸਰਕਾਰੀ ਦਫ਼ਤਰਾਂ ਦੀ ਭੰਨਤੋੜ ਕੀਤੀ।
