ਅਮਰੀਕਾ ‘ਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ‘ਚ ਸੋਮਵਾਰ ਸਵੇਰੇ ਗੋਲੀਬਾਰੀ ਹੋਈ ਹੈ। ਜਾਣਕਾਰੀ ਮੁਤਾਬਿਕ ਇਸ ਘਟਨਾ ‘ਚ ਇੱਕ ਪੁਲਿਸ ਅਧਿਕਾਰੀ ਸਮੇਤ ਕਈ ਲੋਕ ਜ਼ਖਮੀ ਹੋਏ ਹਨ। ਵਾਸ਼ਿੰਗਟਨ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਨੌਰਥ ਵੈਸਟ ਇਲਾਕੇ ਵਿੱਚ 14th ਅਤੇ ਯੂ ਸਟਰੀਟ ਨੇੜੇ ਵਾਪਰੀ ਹੈ।
ਬੀਤੇ ਦਿਨ ਅਮਰੀਕਾ ਦੇ ਉੱਤਰੀ ਵਰਜੀਨੀਆ ਵਿੱਚ ਇੱਕ ਮਾਲ ਵਿੱਚ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਨੇ ਗੋਲੀਆਂ ਚਲਾ ਦਿੱਤੀਆਂ ਸੀ, ਜਿਸ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਹਾਲਾਂਕਿ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਫੇਅਰਫੈਕਸ ਕਾਉਂਟੀ ਪੁਲਿਸ ਨੇ ਟਵੀਟ ਕੀਤਾ ਕਿ ਦੇਸ਼ ਦੀ ਰਾਜਧਾਨੀ ਨੇੜੇ ਟਾਇਸਨ ਦੇ ਕਾਰਨਰ ਸੈਂਟਰ ਵਿੱਚ ਗੋਲੀਬਾਰੀ ਦੀ ਸੂਚਨਾ ਤੋਂ ਬਾਅਦ ਸ਼ਨੀਵਾਰ ਦੁਪਹਿਰ ਨੂੰ ਅਧਿਕਾਰੀਆਂ ਨੂੰ ਮਾਲ ‘ਚ ਭੇਜਿਆ ਗਿਆ ਸੀ। ਪੁਲਿਸ ਨੇ ਦੱਸਿਆ ਕਿ ਉਥੇ ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਨੇ ਬੰਦੂਕ ਦਿਖਾ ਕੇ ਗੋਲੀ ਚਲਾ ਦਿੱਤੀ।