ਬੀਤੀ ਰਾਤ ਦੌਰਾਨ ਵਾਪਰੇ ਤਿੰਨ ਵੱਖ-ਵੱਖ ਹਾਦਸਿਆਂ ਵਿੱਚ ਇੱਕ ਵਿਅਕਤੀ ਦੀ ਮੌਤ ਅਤੇ ਅੱਠ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਵਿਅਕਤੀ ਦੀ ਮੌਤ ਉਸ ਸਮੇਂ ਹੋਈ, ਜਦੋਂ ਅੱਧੀ ਰਾਤ ਤੋਂ ਕੁੱਝ ਸਮਾਂ ਪਹਿਲਾਂ Selwyn, Canterbury ‘ਚ ਮੇਨ ਸਾਊਥ ਰੋਡ ‘ਤੇ ਇੱਕ ਕਾਰ ਅਤੇ ਵੈਨ ਦੀ ਟੱਕਰ ਹੋ ਗਈ। ਇਸ ਤੋਂ ਕੁੱਝ ਸਮੇਂ ਬਾਅਦ ਹੀ Totara Park in Upper Hutt ਵਿੱਚ ਇੱਕ ਹੋਰ ਸੜਕ ਹਾਦਸਾ ਵਾਪਰਿਆ, ਇਸ ਹਾਦਸੇ ਵਿੱਚ ਦੋ ਹੋਰ ਵਿਅਕਤੀ ਗੰਭੀਰ ਜ਼ਖਮੀ ਹੋ ਗਏ, ਜਦਕਿ ਤੀਜੇ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਦਰਅਸਲ ਇੱਥੇ ਇੱਕ ਕਾਰ ਨੇ ਇੱਕ ਦਰੱਖਤ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ ਤਿੰਨ ਵਿਅਕਤੀ ਜ਼ਖਮੀ ਹੋ ਗਏ।
ਤੀਜਾ ਹਾਦਸਾ ਸਵੇਰੇ 6 ਵਜੇ ਤੋਂ ਬਾਅਦ Puke ਹਾਈਵੇਅ ‘ਤੇ ਵਾਪਰਿਆ, ਜਿੱਥੇ ਇੱਕ ਕਾਰ ਅਤੇ ਟਰੱਕ ਦੀ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਇੱਕ ਵਿਅਕਤੀ ਨੂੰ ਗੰਭੀਰ ਰੂਪ ਵਿੱਚ ਸੱਟਾਂ ਲੱਗੀਆਂ ਹਨ, ਜਦਕਿ ਇੱਕ ਹੋਰ ਵਿਅਕਤੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹੁਣ ਇੰਨਾਂ ਸਾਰੇ ਸੜਕ ਹਾਦਸਿਆਂ ਦੀ ਜਾਂਚ ਕੀਤੀ ਜਾ ਰਹੀ ਹੈ।