ਹੁਣ ਗੈਂਗਸਟਰਾਂ ਵੱਲੋਂ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੂੰ ਧਮਕੀਆਂ ਮਿਲੀਆਂ ਹਨ। ਉਨ੍ਹਾਂ ਨੂੰ ਫੋਨ ਕਾਲ ਕਰਕੇ ਪੈਸਿਆਂ ਦੀ ਮੰਗ ਕੀਤੀ ਗਈ ਹੈ। ਸਾਬਕਾ ਡਿਪਟੀ ਸੀਐਮ ਸੋਨੀ ਦੀ ਸ਼ਿਕਾਇਤ ’ਤੇ ਥਾਣਾ ਛਾਉਣੀ ਦੀ ਪੁਲੀਸ ਨੇ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਕੁਝ ਦਿਨ ਪਹਿਲਾਂ ਅਜਨਾਲਾ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਨੂੰ ਵੀ ਗੈਂਗਸਟਰਾਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ ਸਨ।
ਪਿਛਲੇ ਦਿਨੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਗਾਤਾਰ ਪੰਜਾਬ ਵਿੱਚ ਆਏ ਦਿਨ ਲੋਕਾਂ ਨੂੰ ਫੋਨਾਂ ’ਤੇ ਫਿਰੌਤੀ ਮੰਗਣ ਦੀ ਧਮਕੀ ਮਿਲ ਰਹੀ ਹੈ ਅਤੇ ਲਗਾਤਾਰ ਗੈਂਗਸਟਰਵਾਦ ਵਿੱਚ ਵਾਧਾ ਹੋ ਰਿਹਾ ਹੈ। ਉੱਥੇ ਹੀ ਹੁਣ ਇਹ ਧਮਕੀ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਰਹਿ ਚੁੱਕੇ ਓਪੀ ਸੋਨੀ ਨੂੰ ਮਿਲੀ ਹੈ।