[gtranslate]

ਸਿੱਧੂ ਮੂਸੇਵਾਲੇ ਦੇ SYL ਗੀਤ ਦੇ ਹੱਕ ‘ਚ ਆਏ ਮੁੱਕੇਬਾਜ਼ ਵਿਜੇਂਦਰ ਸਿੰਘ, ਪੋਸਟ ਪਾ ਕਹੀਆਂ ਇਹ ਵੱਡੀਆਂ ਗੱਲਾਂ

boxer vijender singh on syl song

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਹੋਈ ਦਰਦਨਾਕ ਮੌਤ ਮਗਰੋਂ ਸਿੱਧੂ ਵੱਲੋਂ ਲਿਖਿਆ ਤੇ ਗਾਇਆ ਹੋਇਆ ਗੀਤ ‘SYL’ ਵੀਰਵਾਰ ਨੂੰ ਰਿਲੀਜ਼ ਹੋ ਗਿਆ ਹੈ। ਇਸ ਗੀਤ ਦੀ ਦੁਨੀਆ ਭਰ ’ਚ ਵਸਦੇ ਸਰੋਤਿਆਂ ਸਮੇਤ ਪੰਜਾਬੀਆਂ ਵੱਲੋਂ ਉਡੀਕ ਕੀਤੀ ਜਾ ਰਹੀ ਸੀ। ਮੂਸੇਵਾਲਾ ਵੱਲੋਂ ਲਿਖੇ ਤੇ ਗਾਏ ਇਸ ਗੀਤ ’ਚ ਪੰਜਾਬ ਦੇ ਬਹੁਤ ਹੀ ਭਖ਼ਦੇ ਮੁੱਦਿਆਂ ਨੂੰ ਚੁੱਕਿਆ ਗਿਆ ਹੈ। ਜਿਵੇਂ ਕਿ ਇਸ ਗੀਤ ਦੇ ਨਾਂ ਤੋਂ ਹੀ ਸਪੱਸ਼ਟ ਹੋ ਜਾਂਦਾ ਹੈ ਕਿ ਇਹ ਸਤਲੁਜ-ਯਮੁਨਾ ਲਿੰਕ ਨਹਿਰ ’ਤੇ ਆਧਾਰਿਤ ਹੈ।

ਉੱਥੇ ਹੀ ਮਰਹੂਮ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਨੂੰ ਲੈ ਕੇ ਵਿਵਾਦ ਦਿਖਦਾ ਨਜ਼ਰ ਆ ਰਿਹਾ ਹੈ ਅਤੇ ਹਰਿਆਣਾ ਦੇ ਮੁੱਕੇਬਾਜ਼ ਅਤੇ ਕਾਂਗਰਸ ਆਗੂ ਵਿਜੇਂਦਰ ਸਿੰਘ ਗੀਤ ਦੀ ਵਕਾਲਤ ਕਰ ਰਹੇ ਹਨ। ਵਿਜੇਂਦਰ ਸਿੰਘ ਦੇ ਫੇਸਬੁਕ ਤੇ ਲਿਖਿਆ ਹੈ ਕਿ ਮੂਸੇਵਾਲਾ ਨੇ ਕੁਝ ਵੀ ਗਲਤ ਨਹੀਂ ਕਿਹਾ ਹੈ।

ਇਸ ਗੀਤ ਬਾਰੇ ਭਾਰਤੀ ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਇਕ ਪੋਸਟ ਪਾਈ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ SYL ਗੀਤ ਦੀ “ਓਨਾ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿਆਂਗੇ” ਵਾਲੀ ਲਾਈਨ ਨੂੰ ਲੈ ਕੇ ਲੋਕ ਭੰਬਲਭੂਸੇ ਵਿੱਚ ਹਨ ਕਿ ਪਾਣੀ ਕਿਸ ਨੂੰ ਨਹੀਂ ਦੇਣਾ ਹੈ? ਹਰਿਆਣਾ ਨੂੰ? ਇਸ ਲਾਈਨ ਨੂੰ ਸਮਝਣ ਲਈ ਸਾਨੂੰ ਸਾਡਾ ਪਿਛੋਕੜ ਅਤੇ ਸਾਡਾ ਲਾਣਾ ਦੇ ਦਿਓ ਚੰਡੀਗੜ੍ਹ, ਹਿਮਾਚਲ ਤੇ ਹਰਿਆਣਾ ਦੇ ਦਿਓ ਨੂੰ ਧਿਆਨ ਨਾਲ ਸੁਣੋ ਕਿ ਸ਼ੁਰੂਆਤ ‘ਚ ਹੀ ਪਰਿਵਾਰ ਇੱਕ ਕਰਨ ਦੀ ਗੱਲ ਹੋ ਰਹੀ ਹੈ ਤੇ ਇਸ ਦੀ ਅਗਲੀ ਲਾਈਨ ‘ਚ ਉਸ ਨੇ ਅੰਗਰੇਜ਼ੀ ਸ਼ਬਦ ‘Sovereignty’ ਦੀ ਵਰਤੋਂ ਕੀਤੀ ਹੈ। ਯਾਨੀ ਕਿ ਸਾਡਾ ਪਰਿਵਾਰ (ਸੂਬਾ) ਇਕ ਕਰ ਦਿਓ ਤੇ ਪ੍ਰਭੂਸੱਤਾ ਦੇ ਦਿਓ। ਅਸੀਂ ਆਪਣਾ ਮਸਲਾ ਖੁਦ ਹੱਲ ਕਰ ਲਵਾਂਗੇ। ਇਸ ਗੀਤ ‘ਚ ਇਕ ਲਾਈਨ ਹੋਰ ਹੈ- “ਕਿਉਂ ਪੱਗਾਂ ਨਾਲ ਖਹਿੰਦਾ ਫਿਰਦਾ, ਟੋਪੀ ਵਾਲਿਆ।” ਇਸ ਨੂੰ ਵੀ ਸਮਝਣ ਦੀ ਲੋੜ ਹੈ। ਪੱਗ ਨੂੰ ਸਿਰਫ਼ ਸਿੱਖੀ ਨਾਲ ਜੋੜ ਕੇ ਨਾ ਦੇਖੋ, ਹਰਿਆਣਾ, ਰਾਜਸਥਾਨ ਵਿੱਚ ਵੀ ਪਗੜੀ ਨੂੰ ਬਹੁਤ ਅਹਿਮ ਮੰਨਿਆ ਜਾਂਦਾ ਹੈ ਅਤੇ ਟੋਪੀ ਵਾਲੇ ਇਹ ਨੇਤਾ ਹਨ, ਜੋ ਸਾਨੂੰ ਆਪਸ ਵਿੱਚ ਲੜਾਉਂਦੇ ਹਨ।

ਵਿਜੇਂਦਰ ਸਿੰਘ ਨੇ ਅੱਗੇ ਲਿਖਿਆ ਕਿ, ਨੋਟ- ਇਸ ਗਾਣੇ ਚ ਉਨ੍ਹਾਂ ਲੋਕਾਂ ਨੂੰ ਹੀ ਜਲਣ ਹੋ ਰਹੀ ਹੈ ,, ਜੋ ਲੋਕਾਂ ਨੂੰ ਪੰਜਾਬ, ਹਰਿਆਣਾ, ਰਾਜਸਥਾਨ,ਯੂਪੀ ਦੇ ਕਿਸਾਨਾਂ ‘ਚ ਅੱਤਵਾਦ ਦਿੱਖਦਾ ਹੈ। ਦੱਸ ਦੇਈਏ ਕਿ ਬੀਤੀ ਸ਼ਾਮ ਮੌਤ ਤੋਂ ਬਾਅਦ ਵੀਰਵਾਰ ਨੂੰ ਸਿੱਧੂ ਮੂਸੇਵਾਲਾ ਗਾਇਆ ਹੋਇਆ ਪਹਿਲਾ ਗੀਤ ਰਿਲੀਜ਼ ਕੀਤਾ ਗਿਆ। ਇਹ ਪਹਿਲਾ ਗੀਤਾ ਹੈ, ਜਿਸ ਵਿੱਚ ਸਿੱਧੂ ਮੁੂਸੇਵਾਲਾ ਨੇ ਪੰਜਾਬ ਲਈ ਖੁਦਮੁਖ਼ਤਿਆਰੀ ਦੀ ਮੰਗ ਕੀਤੀ ਹੈ। ਇੰਨਾ ਹੀ ਨਹੀਂ ਗੀਤ ਵਿੱਚ ਪੰਜਾਬ ਲਈ ਚੰਡੀਗੜ੍ਹ ਹੀ ਨਹੀਂ, ਪੰਜਾਬ ਤੋਂ ਵੱਖ ਹੋਏ ਹਿਮਾਚਲ ਤੇ ਹਰਿਆਣਾ ਦੀ ਵੀ ਮੁੜ ਤੋਂ ਮੰਗ ਕੀਤੀ ਗਈ। ਗੀਤ ਦੇ ਸਪੱਸ਼ਟ ਬੋਲ ਹਨ ਕਿ ਜਿੰਨਾ ਚਿਰ ਪੰਜਾਬ ਨੂੰ ਪ੍ਰਭੂਸੱਤਾ ਨਹੀਂ ਮਿਲਦੀ ਸਤਲੁਜ ਯਮੁਨਾ ਲਿੰਕ (SYL) ਨਹਿਰ ਦਾ ਪਾਣੀ ਛੱਡੋ, ਪਾਣੀ ਦਾ ਇੱਕ ਵੀ ਤੁਪਕਾ ਨਹੀਂ ਦਿੰਦੇ। ਗੀਤਾਂ ਵਿੱਚ ਦਰਿਆਈ ਪਾਣੀਆਂ ਉੱਤੇ ਪੰਜਾਬ ਦੇ ਹੱਕ ਦਾ ਜਿਕਰ ਹੈ।ਇਸਦੇ ਨਾਲ ਹੀ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ।

Leave a Reply

Your email address will not be published. Required fields are marked *