[gtranslate]

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ : ਸਿੱਧੂ ਮੂਸੇਵਾਲੇ ਸਮੇਤ ਕਈ ਸ਼ਖਸੀਅਤਾਂ ਨੂੰ ਦਿੱਤੀ ਗਈ ਸ਼ਰਧਾਂਜਲੀ

punjab vidhan sabha budget session 2022-23

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। 30 ਜੂਨ ਤੱਕ ਚੱਲਣ ਵਾਲੇ ਇਸ ਸੈਸ਼ਨ ਦੇ ਪਹਿਲੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਮੇਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 13 ਮਿੰਟ ਬਾਅਦ ਸਦਨ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। 27 ਜੂਨ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਇਹ ਬਜਟ ਪੇਪਰ ਰਹਿਤ ਹੋਵੇਗਾ। ਵਿਧਾਇਕਾਂ ਨੂੰ ਮੋਬਾਈਲ ਐਪ ਰਾਹੀਂ ਬਜਟ ਉਪਲਬਧ ਕਰਵਾਇਆ ਜਾਵੇਗਾ। ਇਸ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇੱਕ ਵਿਧਾਇਕ-ਇੱਕ ਪੈਨਸ਼ਨ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਪ੍ਰਸਤਾਵ ਲਿਆਵੇਗੀ। ਇਸ ਦੌਰਾਨ ਵਿਰੋਧੀ ਧਿਰ ਨੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ।

ਬਜਟ ਵਿੱਚ ਸਰਕਾਰ ਮੁਫਤ ਬਿਜਲੀ ਦਾ ਵੀ ਪ੍ਰਸਤਾਵ ਪੇਸ਼ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜੁਲਾਈ ਤੋਂ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਕੂਲ ਅਤੇ ਸਿਹਤ ਢਾਂਚੇ ਸਬੰਧੀ ਵੀ ਬਜਟ ਵਿੱਚ ਵੱਡੇ ਪ੍ਰਬੰਧ ਕੀਤੇ ਜਾ ਸਕਦੇ ਹਨ।

Leave a Reply

Your email address will not be published. Required fields are marked *