ਭਾਰਤ ਦੇ ਸਾਬਕਾ ਖਿਡਾਰੀ ਯੁਵਰਾਜ ਸਿੰਘ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਨਾਲ ਸਮਾਂ ਬਿਤਾ ਰਹੇ ਹਨ। ਸੰਨਿਆਸ ਦੇ ਬਾਅਦ ਤੋਂ ਹੀ ਉਹ ਕ੍ਰਿਕਟ ਤੋਂ ਦੂਰ ਹਨ। ਪਰ ਯੁਵਰਾਜ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਟਵਿਟਰ ਦੀ ਬਹੁਤ ਵਰਤੋਂ ਕਰਦੇ ਹਨ। ਯੁਵਰਾਜ ਨੇ ਆਸਾਮ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਪ੍ਰਾਰਥਨਾ ਕੀਤੀ ਹੈ। ਆਸਾਮ ਦੇ ਕਰੀਬ 32 ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹਨ। ਆਸਾਮ ਵਿੱਚ ਹੜ੍ਹਾਂ ਕਾਰਨ ਸੌ ਤੋਂ ਵੱਧ ਲੋਕਾਂ ਦੀ ਜਾਨ ਜਾ ਚੁੱਕੀ ਹੈ।
Really devastating visuals of the #AssamFloods. Prayers for those who have lost their lives 🙏🏻 Hope the authorities are able to control the situation soon and provide relief to the families that have been displaced from their homes
— Yuvraj Singh (@YUVSTRONG12) June 24, 2022
ਯੁਵੀ ਨੇ ਆਸਾਮ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਲਈ ਪ੍ਰਾਰਥਨਾ ਕੀਤੀ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਲਿਖਿਆ, ”ਅਸਾਮ ਦਾ ਹੜ੍ਹ ਸੱਚਮੁੱਚ ਵਿਨਾਸ਼ਕਾਰੀ ਹੈ। ਮੈਂ ਉਨ੍ਹਾਂ ਲੋਕਾਂ ਲਈ ਪ੍ਰਾਰਥਨਾ ਕਰਦਾ ਹਾਂ ਜੋ ਇਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਉਮੀਦ ਹੈ ਕਿ ਅਧਿਕਾਰੀ ਜਲਦੀ ਹੀ ਸਥਿਤੀ ‘ਤੇ ਕਾਬੂ ਪਾ ਲੈਣਗੇ ਅਤੇ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਉਣਗੇ।”
ਧਿਆਨ ਯੋਗ ਹੈ ਕਿ ਅਸਾਮ ਦੇ ਕਰੀਬ 32 ਜ਼ਿਲ੍ਹੇ ਹੜ੍ਹਾਂ ਕਾਰਨ ਪ੍ਰਭਾਵਿਤ ਹਨ। ਹੜ੍ਹ ਕਾਰਨ 54.5 ਲੱਖ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਹੁਣ ਤੱਕ ਇੱਥੇ 100 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਹਾਲ ਹੀ ਵਿੱਚ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਹੈ।