ਪੱਛਮੀ ਬੇ ਆਫ ਪਲੈਂਟੀ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਚਾਰ ਕਾਰਾਂ ਵਿਚਕਾਰ ਹੋਏ ਹਾਦਸੇ ਦੌਰਾਨ ਸੱਤ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦੁਪਹਿਰ 2.55 ਵਜੇ ਦੇ ਕਰੀਬ ਤੇ ਪੁਨਾ ਵਿੱਚ Te Puna Quarry ਰੋਡ ਅਤੇ ਸਟੇਟ ਹਾਈਵੇਅ 2 ਦੇ ਚੌਰਾਹੇ ‘ਤੇ ਮੌਕੇ ‘ਤੇ ਬੁਲਾਇਆ ਗਿਆ ਸੀ। ਇਸ ਹਾਦਸੇ ਵਿੱਚ ਕੁੱਲ 7 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸੇਂਟ ਜੌਹਨ ਨੇ ਕਿਹਾ ਕਿ ਤਿੰਨ ਲੋਕਾਂ ਨੂੰ ਟੌਰੰਗਾ ਹਸਪਤਾਲ ਲਿਜਾਇਆ ਗਿਆ ਹੈ।
