ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਹੁਣ ਅੰਮ੍ਰਿਤਸਰ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਵੇਗਾ। ਮਾਨਸਾ ਅਦਾਲਤ ਨੇ ਉਸ ਨੂੰ ਅੰਮ੍ਰਿਤਸਰ ਦੇ ਰਾਣਾ ਕੰਦੋਵਾਲੀਆ ਕਤਲ ਕੇਸ ਵਿੱਚ ਟਰਾਂਜ਼ਿਟ ਰਿਮਾਂਡ ’ਤੇ ਭੇਜ ਦਿੱਤਾ ਹੈ। ਉਸ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਲਿਆ ਜਾਵੇਗਾ। ਲਾਰੈਂਸ ਫਿਲਹਾਲ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਰਹੇਗਾ। ਉਸ ਖ਼ਿਲਾਫ਼ ਪੰਜਾਬ ਵਿੱਚ ਕਾਫੀ ਕੇਸ ਦਰਜ ਹਨ। ਕੁੱਲ ਮਿਲਾ ਕੇ ਲਾਰੇਂਸ ਨੂੰ ਪੁਲਿਸ ਰਿਮਾਂਡ ‘ਤੇ ਲੈ ਕੇ ਗ੍ਰਿਫਤਾਰ ਕਰੇਗੀ।
ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ 12 ਦਿਨ ਮਾਨਸਾ ਪੁਲਿਸ ਦੀ ਹਿਰਾਸਤ ਵਿੱਚ ਰਿਹਾ ਹੈ। ਜਿੱਥੇ ਮੂਸੇਵਾਲਾ ਕਤਲ ਕਾਂਡ ‘ਚ ਐਸਆਈਟੀ ਤੋਂ ਇਲਾਵਾ ਐਂਟੀ ਗੈਂਗਸਟਰ ਟਾਸਕ ਫੋਰਸ, ਸੀਆਈਡੀ ਅਤੇ ਮਾਨਸਾ ਪੁਲਿਸ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਗਈ ਹੈ। ਲਾਰੈਂਸ ਨੂੰ ਪੰਜਾਬ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ‘ਤੇ ਤਿਹਾੜ ਜੇਲ੍ਹ ਤੋਂ ਲਿਆਂਦਾ ਹੈ। ਉਸ ਦੇ ਇਸ਼ਾਰੇ ‘ਤੇ ਹੀ ਸਿੱਧੂ ਮੂਸੇਵਾਲਾ ਨੂੰ ਮਾਰਿਆ ਗਿਆ ਸੀ। ਜਿਸ ਦੀ ਸਾਜ਼ਿਸ਼ ਲਾਰੈਂਸ ਨੇ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਨਾਲ ਮਿਲ ਕੇ ਰਚੀ ਸੀ।