ਅੱਜ ਤੋਂ ਪੰਜਾਬ ਦੇ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ। ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇਸ ਨੂੰ ਰਸਮੀ ਤੌਰ ‘ਤੇ ਲਾਗੂ ਕਰ ਦਿੱਤਾ ਹੈ। ਹਾਲਾਂਕਿ, ਇਸ ਵਿੱਚ ਸਰਕਾਰ ਦੁਆਰਾ ਨਿਰਧਾਰਤ ਸ਼ਰਤਾਂ ਦਾ ਪਾਲਣ ਕਰਨਾ ਹੋਵੇਗਾ। ਪੰਜਾਬ ਵਿੱਚ ਬਿਜਲੀ ਦਾ ਬਿੱਲ 2 ਮਹੀਨਿਆਂ ਬਾਅਦ ਆਉਂਦਾ ਹੈ। ਅਜਿਹੇ ‘ਚ ਇਕ ਬਿੱਲ ‘ਚ 600 ਯੂਨਿਟ ਮੁਫਤ ਬਿਜਲੀ ਮਿਲੇਗੀ। ਜੇਕਰ 2 ਮਹੀਨਿਆਂ ‘ਚ 600 ਯੂਨਿਟ ਤੋਂ ਵੱਧ ਬਿਜਲੀ ਦੀ ਖਪਤ ਹੁੰਦੀ ਹੈ ਤਾਂ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਪੰਜਾਬ ਦੇ 73 ਲੱਖ ਪਰਿਵਾਰਾਂ ਨੂੰ ਫਾਇਦਾ ਹੋਵੇਗਾ।
ਮੁਫ਼ਤ ਬਿਜਲੀ ਲਈ ਸ਼ਰਤਾਂ
ਜਨਰਲ ਵਰਗ ਨੂੰ 2 ਮਹੀਨਿਆਂ ‘ਚ 600 ਯੂਨਿਟ ਮੁਫਤ ਬਿਜਲੀ ਮਿਲੇਗੀ। ਜੇਕਰ ਇੱਕ ਯੂਨਿਟ ਵੀ ਆਉਂਦੀ ਹੈ ਜ਼ਿਆਦਾ ਤਾਂ ਭਰਨਾ ਪਏਗਾ ਪੂਰਾ ਬਿੱਲ।
ਅਨੁਸੂਚਿਤ ਜਾਤੀ ਸ਼੍ਰੇਣੀ ਲਈ 1 ਕਿਲੋਵਾਟ ਕੁਨੈਕਸ਼ਨ ਤੱਕ 600 ਯੂਨਿਟ ਪੂਰੀ ਤਰ੍ਹਾਂ ਮੁਫਤ ਹੋਣਗੇ। ਜੇਕਰ ਉਹ ਜ਼ਿਆਦਾ ਖਰਚ ਕਰਦਾ ਹੈ ਤਾਂ ਉਸ ਨੂੰ ਉਸੇ ਵਾਧੂ ਯੂਨਿਟ ਦਾ ਬਿੱਲ ਅਦਾ ਕਰਨਾ ਹੋਵੇਗਾ।
1 ਕਿਲੋਵਾਟ ਤੋਂ ਵੱਧ ਕੁਨੈਕਸ਼ਨ ਰੱਖਣ ਵਾਲੇ ਅਨੁਸੂਚਿਤ ਜਾਤੀ ਵਰਗ ਨੂੰ ਵੀ ਪੂਰਾ ਬਿੱਲ ਅਦਾ ਕਰਨਾ ਪਏਗਾ ਜੇਕਰ ਖਰਚਾ 600 ਯੂਨਿਟ ਤੋਂ ਵੱਧ ਹੈ।
ਜੇਕਰ ਆਮਦਨ ਕਰ ਦਾ ਭੁਗਤਾਨ ਕੀਤਾ ਜਾਂਦਾ ਹੈ ਅਤੇ 600 ਯੂਨਿਟ ਤੋਂ ਵੱਧ ਬਿਜਲੀ ਖਰਚ ਹੁੰਦੀ ਹੈ, ਤਾਂ ਪੂਰਾ ਬਿੱਲ ਭਰਨਾ ਪਵੇਗਾ।