ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਮੁਫ਼ਤ ਬਿਜਲੀ ਦੇਣ ਦਾ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਬੀਤੇ ਦਿਨ ਪੂਰਾ ਕਰ ਦਿੱਤਾ ਹੈ। ਮਾਨ ਸਰਕਾਰ ਨੇ 1 ਜੁਲਾਈ ਤੋਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਦੇਣਾ ਸ਼ੁਰੂ ਕਰ ਦਿੱਤਾ ਹੈ। ਮਾਰਚ ‘ਚ ਇਤਿਹਾਸਿਕ ਬਹੁਮਤ ਨਾਲ ਸਰਕਾਰ ਬਣਾਉਣ ਤੋਂ ਕੁਝ ਦਿਨ ਬਾਅਦ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਅਪ੍ਰੈਲ 2022 ਵਿੱਚ ਐਲਾਨ ਕੀਤਾ ਸੀ ਕਿ ਸਾਡੀ ਸਰਕਾਰ ਜੁਲਾਈ 2022 ਦੀ ਪਹਿਲੀ ਤਰੀਕ ਤੋਂ ਪੰਜਾਬੀਆਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਪ੍ਰਦਾਨ ਕਰੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿੱਲ ਮੁਆਫ ਕੀਤੇ ਜਾ ਰਹੇ ਹਨ।
