[gtranslate]

ਮਾਨ ਸਰਕਾਰ ਦੇ ਮੰਤਰੀ ਮੰਡਲਦਾ ਹੋਵੇਗਾ ਵਿਸਥਾਰ, 5 ਵਿਧਾਇਕ ਬਣਨਗੇ ਮੰਤਰੀ

bhagwant mann cabinet extension

ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦਾ ਜਲਦੀ ਹੀ ਵਿਸਥਾਰ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਵਿੱਚ 5 ਨਵੇਂ ਮੰਤਰੀ ਸ਼ਾਮਿਲ ਕੀਤੇ ਜਾਣਗੇ। ਇਨ੍ਹਾਂ ਵਿੱਚੋਂ 2 ਮੰਤਰੀ ਉਹ ਹੋਣਗੇ ਜੋ ਦੂਜੀ ਵਾਰ ਵਿਧਾਇਕ ਚੁਣ ਕੇ ਆਏ ਹਨ। ਇਨ੍ਹਾਂ ਵਿੱਚੋਂ ਅਮਨ ਅਰੋੜਾ, ਪ੍ਰੋਫੈਸਰ ਬਲਜਿੰਦਰ ਕੌਰ ਅਤੇ ਸਰਵਜੀਤ ਕੌਰ ਮਾਣੂੰਕੇ ਮੰਤਰੀ ਅਹੁਦੇ ਦੀ ਦੌੜ ਵਿੱਚ ਹਨ।

ਦੂਜੀ ਵਾਰ ਵਿਧਾਇਕ ਬਣਨ ਵਾਲਿਆਂ ਵਿੱਚ ਕੁਲਤਾਰ ਸੰਧਵਾ ਵਿਧਾਨ ਸਭਾ ਦੇ ਸਪੀਕਰ ਅਤੇ ਜੈਕਿਸ਼ਨ ਰੌੜੀ ਡਿਪਟੀ ਸਪੀਕਰ ਬਣ ਗਏ ਹਨ। ਇਸ ਦੇ ਨਾਲ ਹੀ ਮੀਤ ਹੇਅਰ ਅਤੇ ਹਰਪਾਲ ਚੀਮਾ ਪਹਿਲਾਂ ਹੀ ਮੰਤਰੀ ਬਣ ਚੁੱਕੇ ਹਨ। ਇਸ ਸਬੰਧੀ ਬੀਤੇ ਦਿਨ ਦਿੱਲੀ ਵਿੱਚ ਭਗਵੰਤ ਮਾਨ ਅਤੇ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦਰਮਿਆਨ ਤਿੰਨ ਘੰਟੇ ਮੰਥਨ ਹੋਇਆ। ਜਿਸ ਵਿੱਚ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ।

Leave a Reply

Your email address will not be published. Required fields are marked *