[gtranslate]

Breaking : ਨਹੀਂ ਰਹੇ ਜਾਪਾਨ ਦੇ ਸਾਬਕਾ PM ਸ਼ਿੰਜੋ ਆਬੇ, ਸਵੇਰੇ ਭਾਸ਼ਣ ਦੌਰਾਨ ਹੋਇਆ ਸੀ ਹਮਲਾ

japan former pm shinzo abe dies

ਇਸ ਸਮੇਂ ਜਾਪਾਨ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਮੌਤ ਹੋ ਗਈ ਹੈ। ਅੱਜ ਸਵੇਰੇ ਸਾਬਕਾ ਪ੍ਰਧਾਨ ਮੰਤਰੀ ਨੂੰ ਦੋ ਗੋਲੀਆਂ ਮਾਰੀਆਂ ਗਈਆਂ ਸੀ। ਹਮਲੇ ਤੋਂ ਬਾਅਦ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਗੋਲੀ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਦਿਲ ਦਾ ਦੌਰਾ ਵੀ ਪਿਆ ਸੀ, ਇਸ ਦੇ ਨਾਲ ਉਨ੍ਹਾਂ ਦਾ ਕਾਫੀ ਖੂਨ ਵਹਿ ਗਿਆ ਸੀ। 67 ਸਾਲਾ ਸ਼ਿੰਜੋ ਆਬੇ ਨੂੰ ਬਚਾਉਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਡਾਕਟਰਾਂ ਨੂੰ ਇਸ ‘ਚ ਸਫਲਤਾ ਨਹੀਂ ਮਿਲੀ। ਤੁਹਾਨੂੰ ਦੱਸ ਦੇਈਏ ਕਿ ਸ਼ਿੰਜੋ ਆਬੇ ਨੂੰ ਗੋਲੀ ਮਾਰਨ ਵਾਲਾ ਕਾਤਲ ਫੜਿਆ ਗਿਆ ਹੈ। ਹਮਲੇ ਤੋਂ ਤੁਰੰਤ ਬਾਅਦ ਉਸ ਨੂੰ ਮੌਕੇ ਤੋਂ ਹੀ ਕਾਬੂ ਕਰ ਲਿਆ ਗਿਆ ਸੀ।

Leave a Reply

Your email address will not be published. Required fields are marked *