ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਮੰਗਲਵਾਰ ਨੂੰ ਹਰਿਆਣਾ ਦੇ ਪਾਣੀਪਤ ਨੇੜੇ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਹਮਲਾ ਕੀਤਾਹੈ। ਜਦੋਂ ਉਹ ਦਿੱਲੀ ਤੋਂ ਚੰਡੀਗੜ੍ਹ ਜਾ ਰਹੀ ਸ਼ਤਾਬਦੀ ਐਕਸਪ੍ਰੈਸ ਟਰੇਨ ਵਿੱਚ ਸਫ਼ਰ ਕਰ ਰਹੇ ਸਨ ਤਾਂ ਇਸ ਦੌਰਾਨ ਕੁੱਝ ਲੜਕਿਆ ਨੇ ਕਥਿਤ ਤੌਰ ‘ਤੇ ਪਥਰਾਅ ਕੀਤਾ ਅਤੇ ਖਿੜਕੀ ਦੇ ਸ਼ੀਸ਼ੇ ਤੋੜ ਦਿੱਤੇ। ਏਜੀ ਦੀ ਸ਼ਿਕਾਇਤ ‘ਤੇ ਹਰਿਆਣਾ ਦੀ ਜੀਆਰਪੀ ਪੁਲਿਸ ਨੇ ਸ਼ਿਕਾਇਤ ਦਰਜ ਕਰ ਲਈ ਹੈ। ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਬਿਸ਼ਨੋਈ ਵਿਰੁੱਧ ਪੰਜਾਬ ਸਰਕਾਰ ਦੀ ਤਰਫੋਂ ਏਜੀ ਅਨਮੋਲ ਰਤਨ ਸਿੱਧੂ ਕੱਲ੍ਹ ਸੁਪਰੀਮ ਕੋਰਟ ਵਿੱਚ ਪੇਸ਼ ਹੋਏ ਸਨ ਅਤੇ ਵਾਪਿਸ ਚੰਡੀਗੜ੍ਹ ਜਾ ਰਹੇ ਸਨ। ਅਨਮੋਲ ਰਤਨ ਨੇ ਦੱਸਿਆ ਕਿ ਟਰੇਨ ਪਾਣੀਪਤ ਤੋਂ ਰਵਾਨਾ ਹੁੰਦੇ ਹੀ 7-8 ਲੜਕਿਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।