ਸਿੱਧੂ ਮੂਸੇਵਾਲਾ ਦੇ ਐਸਵਾਈਐਲ ਅਤੇ ਕੰਵਰ ਗਰੇਵਾਲ ਦੇ ਰਿਹਾਈ ਗੀਤ ਨੂੰ ਯੂ-ਟਿਊਬ ‘ਤੇ ਬੈਨ ਕਰਨ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਬਾਦਲ) ਭੜਕ ਗਿਆ ਹੈ। ਕੱਲ੍ਹ ਯੂਥ ਅਕਾਲੀ ਦਲ ਇਸ ਦੇ ਵਿਰੋਧ ਵਿੱਚ ਪੰਜਾਬ ਭਰ ਵਿੱਚ ਟਰੈਕਟਰ ਮਾਰਚ ਕੱਢੇਗਾ। ਕੰਵਰ ਗਰੇਵਾਲ ਦਾ ਬੈਨ ਕੀਤਾ ਗਿਆ ਰਿਹਾਈ ਗੀਤ ਸੁਣ ਕੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਵਿਰੋਧ ਵੀ ਜਤਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮਸਲਿਆਂ ਨੂੰ ਉਭਾਰਨ ਵਾਲੇ ਐਸ.ਵਾਈ.ਐਲ ਅਤੇ ਰਿਹਾਈ ਵਰਗੇ ਗੀਤਾਂ ‘ਤੇ ਪਾਬੰਦੀ ਲਗਾਉਣਾ ਆਪਣੇ ਵਿਚਾਰ ਪ੍ਰਗਟ ਕਰਨ ਦੇ ਜਮਹੂਰੀ ਅਧਿਕਾਰ ਦੀ ਉਲੰਘਣਾ ਹੈ। ਅਸੀਂ ਇਸ ਬੇਇਨਸਾਫ਼ੀ ਵਿਰੁੱਧ ਆਵਾਜ਼ ਬੁਲੰਦ ਕਰਾਂਗੇ।
ਪੰਜਾਬ ਦੇ ਲੋਕ ਮਸਲਿਆਂ ਦੀ ਤਰਜਮਾਨੀ ਕਰਦੇ #SYL ਅਤੇ #Rihai ਵਰਗੇ ਗੀਤਾਂ 'ਤੇ ਪਾਬੰਦੀ, ਸਾਡੇ ਵਿਚਾਰਾਂ ਦੇ ਪ੍ਰਗਟਾਵੇ ਦੇ ਲੋਕਤੰਤਰੀ ਹੱਕ ਦਾ ਘਾਣ ਹੈ। ਆਓ 15 ਜੁਲਾਈ ਨੂੰ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਯੂਥ ਅਕਾਲੀ ਦਲ ਕੱਢੇ ਜਾ ਰਹੇ ਰੋਸ ਟ੍ਰੈਕਟਰ ਮਾਰਚ ਰਾਹੀਂ ਇਸ ਨਾਇਨਸਾਫ਼ੀ ਵਿਰੁੱਧ ਅਵਾਜ਼ ਬੁਲੰਦ ਕਰੀਏ।#RosTractorMarch pic.twitter.com/pgliYVy8Cj
— Sukhbir Singh Badal (@officeofssbadal) July 14, 2022
ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸਦਾ SYL ਗੀਤ ਰਿਲੀਜ਼ ਹੋਇਆ ਸੀ। ਇਹ ਗੀਤ ਪੰਜਾਬ ਅਤੇ ਹਰਿਆਣਾ ਦੇ ਵਿਵਾਦ ਦਾ ਕਾਰਨ ਸਤਲੁਜ-ਯਮੁਨਾ ਲਿੰਕ ਨਹਿਰ ਨਾਲ ਸਬੰਧਤ ਹੈ। ਜਿਸ ਵਿੱਚ ਮੂਸੇਵਾਲਾ ਨੇ ਇਸ ਮੁੱਦੇ ਦੇ ਨਾਲ-ਨਾਲ ਜੇਲ੍ਹਾਂ ਵਿੱਚ ਬੰਦ ਸਿੱਖਾਂ ਦਾ ਮੁੱਦਾ ਵੀ ਉਠਾਇਆ। ਇਸ ਦੇ ਨਾਲ ਹੀ ਕੰਵਰ ਗਰੇਵਾਲ ਨੇ ਆਪਣੇ ਰਿਹਾਈ ਗੀਤ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਵੀ ਉਠਾਇਆ। ਜਿਸ ਤੋਂ ਬਾਅਦ ਭਾਰਤੀ ਕਾਨੂੰਨ ਦਾ ਹਵਾਲਾ ਦਿੰਦੇ ਹੋਏ ਭਾਰਤ ‘ਚ ਯੂਟਿਊਬ ‘ਤੇ ਇੰਨ੍ਹਾਂ ਗਾਣਿਆਂ ‘ਤੇ ਪਾਬੰਦੀ ਲਗਾ ਦਿੱਤੀ ਗਈ।