[gtranslate]

ਅਕਾਲੀ ਆਗੂ ਤੇ ਸਾਬਕਾ ਮੰਤਰੀ ਮਜੀਠੀਆ ਨੂੰ ਝਟਕਾ, ਹਾਈਕੋਰਟ ਦੇ ਦੂਜੇ ਜੱਜ ਨੇ ਜ਼ਮਾਨਤ ‘ਤੇ ਸੁਣਵਾਈ ਤੋਂ ਕੀਤਾ ਇਨਕਾਰ

bikram majithia drugs case

ਨਸ਼ਿਆਂ ਦੇ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਲੱਗਿਆ ਹੈ। ਸ਼ੁੱਕਰਵਾਰ ਨੂੰ ਦੂਜੇ ਜੱਜ ਨੇ ਇਸ ਮਾਮਲੇ ‘ਚ ਜ਼ਮਾਨਤ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਹ ਕੇਸ ਜਸਟਿਸ ਅਨੂਪ ਚਿਤਕਾਰਾ ਅਤੇ ਜਸਟਿਸ ਐਮਐਸ ਰਾਮਚੰਦਰ ਦੀ ਬੈਂਚ ਕੋਲ ਭੇਜਿਆ ਗਿਆ ਸੀ। ਜਸਟਿਸ ਚਿਤਕਾਰਾ ਨੇ ਖੁਦ ਨੂੰ ਇਸ ਕੇਸ ਤੋਂ ਵੱਖ ਕਰ ਲਿਆ ਹੈ। ਇਸ ਤੋਂ ਬਾਅਦ ਮਾਮਲੇ ਨੂੰ ਚੀਫ਼ ਜਸਟਿਸ ਕੋਲ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਜਸਟਿਸ ਏਜੀ ਮਸੀਹ ਨੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਸੀ।

ਪਿਛਲੀ ਕਾਂਗਰਸ ਸਰਕਾਰ ਵੇਲੇ ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਇਆ ਸੀ। ਉਨ੍ਹਾਂ ਨੂੰ ਚੋਣ ਲੜਨ ਤੱਕ ਸੁਪਰੀਮ ਕੋਰਟ ਤੋਂ ਰਾਹਤ ਜ਼ਰੂਰ ਮਿਲੀ ਸੀ। ਇਸ ਤੋਂ ਬਾਅਦ ਬਿਕਰਮ ਮਜੀਠੀਆ ਨੇ 24 ਫਰਵਰੀ ਨੂੰ ਆਤਮ ਸਮਰਪਣ ਕਰ ਦਿੱਤਾ ਸੀ। ਉਦੋਂ ਤੋਂ ਬਿਕਰਮ ਮਜੀਠੀਆ ਜੇਲ੍ਹ ਵਿੱਚ ਹਨ। ਮਜੀਠੀਆ ਇਸ ਕੇਸ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਵੀ ਗਏ ਸੀ। ਪਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਾਈ ਕੋਰਟ ਜਾਣ ਲਈ ਕਿਹਾ ਸੀ।

Leave a Reply

Your email address will not be published. Required fields are marked *