[gtranslate]

ਪਟਿਆਲਾ ਜੇਲ੍ਹ ‘ਚ ਸਿੱਧੂ ਨਾਲ ਬੰਦ ਦਲੇਰ ਮਹਿੰਦੀ ਪਹੁੰਚੇ ਹਾਈਕੋਰਟ, ਸਜ਼ਾ ਖਿਲਾਫ ਕੀਤੀ ਅਪੀਲ

daler mehndi petition in high court

ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਦਲੇਰ ਨੇ ਕਬੂਤਰਬਾਜ਼ੀ ਮਾਮਲੇ ‘ਚ ਦੋ ਸਾਲ ਦੀ ਸਜ਼ਾ ਵਿਰੁੱਧ ਅਪੀਲ ਕੀਤੀ ਹੈ। ਦਲੇਰ ਨੇ ਹਾਈ ਕੋਰਟ ਤੋਂ ਸਜ਼ਾ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਸਮੇਂ ਦਲੇਰ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਹੈ। ਜਿੱਥੇ ਉਹ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਆਗੂ ਨਵਜੋਤ ਸਿੱਧੂ ਨਾਲ ਬੈਰਕ ਵਿੱਚ ਬੰਦ ਹਨ। ਦਲੇਰ ਮਹਿੰਦੀ ਪਹਿਲਾਂ ਸ਼ੋਅ ਲਾਉਣ ਲਈ ਵਿਦੇਸ਼ ਜਾਂਦੇ ਸੀ। ਇਸ ਦੌਰਾਨ ਮਹਿੰਦੀ ‘ਤੇ ਦੋਸ਼ ਲੱਗੇ ਸੀ ਕਿ ਮਹਿੰਦੀ ਦੀ ਟੀਮ ਦੇ ਨਾਲ 10 ਲੋਕਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਮੈਂਬਰ ਬਣਾ ਕੇ ਅਮਰੀਕਾ ਭੇਜਿਆ ਗਿਆ ਸੀ। ਜਿਸ ਦੇ ਬਦਲੇ ਵਿੱਚ ਪੈਸੇ ਲਏ ਗਏ ਸੀ। 2003 ਵਿੱਚ ਦਲੇਰ ਦੇ ਭਰਾ ਸ਼ਮਸ਼ੇਰ ਸਿੰਘ ਖ਼ਿਲਾਫ਼ ਕਬੂਤਰ ਤਸਕਰੀ ਦਾ ਕੇਸ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਦਲੇਰ ਮਹਿੰਦੀ ਦਾ ਨਾਂ ਵੀ ਸਾਹਮਣੇ ਆਇਆ ਸੀ।

ਇਸ ਮਾਮਲੇ ਵਿੱਚ 2018 ਵਿੱਚ ਪਟਿਆਲਾ ਦੀ ਹੇਠਲੀ ਅਦਾਲਤ ਨੇ ਦਲੇਰ ਮਹਿੰਦੀ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਇਸ ਦੇ ਖਿਲਾਫ ਦਲੇਰ ਨੇ ਪਟਿਆਲਾ ਸੈਸ਼ਨ ਕੋਰਟ ਵਿੱਚ ਅਪੀਲ ਕੀਤੀ ਸੀ। 5 ਦਿਨ ਪਹਿਲਾਂ ਪਟਿਆਲਾ ਦੀ ਸੈਸ਼ਨ ਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਸੀ। ਜਿਸ ਤੋਂ ਬਾਅਦ ਦਲੇਰ ਨੂੰ ਗ੍ਰਿਫਤਾਰ ਕਰਕੇ ਸਜ਼ਾ ਭੁਗਤਣ ਲਈ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ।

Leave a Reply

Your email address will not be published. Required fields are marked *