Porirua ਵਿੱਚ ਬੀਤੀ ਦੇਰ ਰਾਤ ਇੱਕ ਵਾਹਨ ਹਾਦਸੇ ਤੋਂ ਬਾਅਦ ਦੋ ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਦੇ ਅਨੁਸਾਰ ਇੱਕ ਵਾਹਨ ਇੱਕ ਘਰ ਨਾਲ ਟਕਰਾ ਗਿਆ ਸੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਨੂੰ ਇਸ ਘਟਨਾ ਬਾਰੇ ਬੀਤੀ ਰਾਤ 11.30 ਵਜੇ ਸੂਚਿਤ ਕੀਤਾ ਗਿਆ ਸੀ।
ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪੁੱਜੀ। ਪੁਲਿਸ ਦਾ ਕਹਿਣਾ ਹੈ ਕਿ ਗੱਡੀ ਸੜਕ ਤੋਂ ਅਚਾਨਕ ਉੱਤਰਣ ਤੋਂ ਬਾਅਦ ਇੱਕ ਘਰ ਵਿੱਚ ਜਾਂ ਵੱਜੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਫਿਲਹਾਲ ਘਟਨਾ ਵਾਲੇ ਸਥਾਨ ਦੇ ਆਲੇ ਦੁਆਲੇ ਦੇ ਹਾਲਤਾਂ ਦੀ ਜਾਂਚ ਜਾਰੀ ਹੈ।