[gtranslate]

ਹਾਈਕੋਰਟ ਤੋਂ ਬਿਕਰਮ ਮਜੀਠੀਆ ਨੂੰ ਫਿਰ ਲੱਗਿਆ ਝਟਕਾ, ਜ਼ਮਾਨਤ ਅਰਜ਼ੀ ‘ਤੇ ਫਿਰ ਟਲੀ ਸੁਣਵਾਈ

highcourt on akali leader bikram majithia

ਬਿਕਰਮ ਮਜੀਠੀਆ ਹਾਈਕੋਰਟ ਤੋਂ ਝਟਕਾ ਲੱਗਿਆ ਹੈ। ਦਰਅਸਲ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਅੱਜ ਵੀ ਜ਼ਮਾਨਤ ਨਹੀਂ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਉਨ੍ਹਾਂ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਸੀ। ਸ਼ੁੱਕਰਵਾਰ ਨੂੰ ਜਿਵੇਂ ਹੀ ਸੁਣਵਾਈ ਸ਼ੁਰੂ ਹੋਈ ਤਾਂ ਸਰਕਾਰੀ ਵਕੀਲ ਨੇ ਕਿਹਾ ਕਿ ਜਲਦ ਹੀ ਸੀਨੀਅਰ ਵਕੀਲ ਇਸ ਮਾਮਲੇ ‘ਚ ਪੇਸ਼ ਹੋਣਗੇ। ਇਸ ਦੇ ਨਾਲ ਹੀ ਮਜੀਠੀਆ ਦੇ ਵਕੀਲ ਨੇ ਕੁੱਝ ਦਸਤਾਵੇਜ਼ ਪੂਰੇ ਕਰਨ ਦੀ ਗੱਲ ਵੀ ਕਹੀ। ਜਿਸ ਤੋਂ ਬਾਅਦ ਹਾਈਕੋਰਟ ਨੇ ਸੁਣਵਾਈ 29 ਜੁਲਾਈ ਤੱਕ ਮੁਲਤਵੀ ਕਰ ਦਿੱਤੀ।

ਮਜੀਠੀਆ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਹੁਣ ਤੱਕ ਹਾਈ ਕੋਰਟ ਦੇ ਦੋ ਜੱਜ ਨਿੱਜੀ ਕਾਰਨਾਂ ਕਰਕੇ ਉਨ੍ਹਾਂ ਦੀ ਸੁਣਵਾਈ ਤੋਂ ਦੂਰ ਹੋ ਗਏ ਹਨ। ਚੀਫ਼ ਜਸਟਿਸ ਨੇ ਹੁਣ ਇਸ ਮਾਮਲੇ ਨੂੰ ਨਵੀਂ ਬੈਂਚ ਕੋਲ ਭੇਜ ਦਿੱਤਾ ਹੈ। ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਖਿਲਾਫ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਸਬੰਧ ਹੋਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਚੋਣ ਲੜਨ ਤੱਕ ਹੀ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ।

Leave a Reply

Your email address will not be published. Required fields are marked *