ਅਦਾਕਾਰ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿੱਚ ਮਲਵਿੰਦਰ ਸਿੰਘ ਨਾਮ ਦੇ ਇੱਕ ਵਿਅਕਤੀ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅਦਾਕਾਰ ਨੇ ਐਤਵਾਰ ਸ਼ਾਮ ਨੂੰ ਆਪਣੇ ਮੈਨੇਜਰ ਦੇ ਜ਼ਰੀਏ ਸਾਂਤਾਕਰੂਜ਼ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਸੀ। ਇਸ ‘ਚ ਵਿੱਕੀ ਨੇ ਕਿਹਾ ਕਿ ਇੱਕ ਵਿਅਕਤੀ ਸੋਸ਼ਲ ਮੀਡੀਆ ‘ਤੇ ਉਸ ਦੀ ਪਤਨੀ ਕੈਟਰੀਨਾ ਨੂੰ ਸਟਾਕ ਕਰ ਰਿਹਾ ਹੈ। ਉਸ ਨੇ ਮੈਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਧਮਕੀਆਂ ਦਾ ਇਹ ਸਿਲਸਿਲਾ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ।
ਕੁੱਝ ਦਿਨ ਪਹਿਲਾਂ ਸਲਮਾਨ ਖਾਨ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲ ਚੁੱਕੀ ਹੈ। ਦਰਅਸਲ, ਇਹ ਸਾਰਾ ਮਾਮਲਾ 5 ਜੂਨ ਦੀ ਸਵੇਰ ਨੂੰ ਉਦੋਂ ਸਾਹਮਣੇ ਆਇਆ ਜਦੋਂ ਸਲਮਾਨ ਦੇ ਪਿਤਾ ਸਲੀਮ ਸੈਰ ‘ਤੇ ਗਏ ਸਨ। ਰਸਤੇ ‘ਚ ਉਨ੍ਹਾਂ ਨੂੰ ਇੱਕ ਪੱਤਰ ਮਿਲਿਆ ਸੀ ਜਿਸ ਵਿੱਚ ਉਨ੍ਹਾਂ ਨੂੰ ਅਤੇ ਸਲਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਚਿੱਠੀ ‘ਚ ਲਿਖਿਆ ਗਿਆ ਸੀ ਕਿ ਸਲਮਾਨ ਖਾਨ ਦਾ ‘ਮੂਸੇਵਾਲੇ’ ਵਰਗਾ ਹਾਲ ਹੋਵੇਗਾ।