ਇਸ ਸਮੇਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਸਿੱਖਿਆ ਮੰਤਰੀ ਦੀ ਕੋਰੋਨਾ ਰਿਪੋਰਟ ਪੌਜੇਟਿਵ ਆਈ ਹੈ ਤੇ ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਦਿੱਤੀ ਹੈ। ਆਪਣੇ ਟਵੀਟ ਵਿਚ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ, “ਮੈਂ ਬਿਮਾਰ ਮਹਿਸੂਸ ਕਰ ਰਿਹਾ ਸੀ। ਮੈਂ ਆਪਣਾ ਟੈਸਟ ਕਰਵਾਇਆ ਤੇ ਮੇਰੀ ਕੋਰੋਨਾ ਰਿਪੋਰਟ ਪੌਜੇਟਿਵ ਆਈ ਹੈ। ਮੈਂ ਘਰ ਤੋਂ ਕੰਮ ਕਰਦਾ ਰਹਾਂਗਾ।” ਮੰਤਰੀ ਬੈਂਸ ਨੇ ਅੱਗੇ ਕਿਹਾ ਕਿ ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਜੋ ਵੀ ਮੇਰੇ ਸੰਪਰਕ ਵਿਚ ਆਏ ਸਨ, ਉਹ ਵੀ ਟੈਸਟ ਜ਼ਰੂਰ ਕਰਵਾ ਲੈਣ।’
I was feeling unwell and got myself tested and my report has come covid -19 positive. Will keep working from my home.
I request all those who might have come in contact with me kindly get yourselves tested if symptoms come.
— Harjot Singh Bains (@harjotbains) July 26, 2022