22ਵੀਆਂ ਰਾਸ਼ਟਰਮੰਡਲ ਖੇਡਾਂ ਦੀ ਵੀਰਵਾਰ (28 ਜੁਲਾਈ) ਨੂੰ ਰੰਗਾਰੰਗ ਸ਼ੁਰੂਆਤ ਹੋ ਗਈ ਹੈ। ਇਹ ਸ਼ਾਨਦਾਰ ਉਦਘਾਟਨੀ ਸਮਾਰੋਹ ਬਰਮਿੰਘਮ ਦੇ ਅਲੈਗਜ਼ੈਂਡਰ ਸਟੇਡੀਅਮ ਵਿੱਚ ਹੋਇਆ ਹੈ, ਜਿਸ ਵਿੱਚ ਭਾਰਤੀਆਂ ਨੇ ਆਪਣੇ ਜਲਵੇ ਦਿਖਾਏ ਹਨ। ਹੁਣ ਸਾਰੇ ਖਿਡਾਰੀ ਸ਼ੁੱਕਰਵਾਰ ਤੋਂ ਮੈਦਾਨ ‘ਚ ਉਤਰਨਗੇ। ਇਸ ਉਦਘਾਟਨੀ ਸਮਾਰੋਹ ਵਿੱਚ ਭਾਰਤੀ ਦਲ ਦੀ ਅਗਵਾਈ ਬੈਡਮਿੰਟਨ ਸਟਾਰ ਪੀਵੀ ਸਿੰਧੂ ਅਤੇ ਪੁਰਸ਼ ਹਾਕੀ ਦੇ ਕਪਤਾਨ ਮਨਪ੍ਰੀਤ ਸਿੰਘ ਨੇ ਕੀਤੀ ਹੈ। ਦੋ ਵਾਰ ਦੀ ਓਲੰਪਿਕ ਸੋਨ ਤਮਗਾ ਜੇਤੂ ਪੀਵੀ ਸਿੰਧੂ ਲਗਾਤਾਰ ਦੂਜੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦੀ ਝੰਡਾਬਰਦਾਰ ਸੀ।
ਟੋਕੀਓ ਓਲੰਪਿਕ ਵਿੱਚ ਪੀਵੀ ਸਿੰਧੂ ਤੋਂ ਬਾਅਦ ਮਨਪ੍ਰੀਤ ਸਿੰਘ ਕਾਂਸੀ ਦਾ ਤਗ਼ਮਾ ਜਿੱਤਣ ਵਾਲਾ ਦੂਜਾ ਭਾਰਤੀ ਝੰਡਾਬਰਦਾਰ ਸੀ। ਮਨਪ੍ਰੀਤ ਭਾਰਤੀ ਪੁਰਸ਼ ਹਾਕੀ ਟੀਮ ਦਾ ਕਪਤਾਨ ਹੈ। ਪੀਵੀ ਸਿੰਧੂ ਨੇ ਵੀ ਰਾਸ਼ਟਰਮੰਡਲ ਵਿੱਚ ਸੋਨ ਅਤੇ ਚਾਂਦੀ ਦੇ ਤਗਮੇ ਜਿੱਤੇ ਹਨ।