ਆਕਲੈਂਡ ਹਵਾਈ ਅੱਡੇ ‘ਤੇ ਪਿੱਛਲੇ ਕਈ ਦਿਨਾਂ ਤੋਂ ਯਾਤਰੀਆਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਇਸ ਦੌਰਾਨ ਸੋਮਵਾਰ ਨੂੰ ਵੀ ਯਾਤਰੀਆਂ ਨੂੰ ਪਰੇਸ਼ਾਨੀ ਝੱਲਣੀ ਪਈ ਹੈ। ਦਰਅਸਲ ਆਕਲੈਂਡ ਹਵਾਈ ਅੱਡੇ ‘ਤੇ ਸੰਘਣੀ ਧੁੰਦ ਕਾਰਨ ਸੋਮਵਾਰ ਸਵੇਰੇ ਕੁੱਝ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਹਵਾਈ ਅੱਡੇ ‘ਤੇ ਫਿਲਹਾਲ ਧੁੰਦ ਕਾਰਨ ਕਈ ਪਾਬੰਦੀਆਂ ਲਾਗੂ ਹਨ। ਸੋਮਵਾਰ ਨੂੰ ਲਗਭਗ ਪੰਜ ਘਰੇਲੂ ਖੇਤਰੀ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਚਾਰ ਘਰੇਲੂ ਖੇਤਰੀ ਉਡਾਣਾਂ ਦੇਰੀ ਨਾਲ ਚੱਲੀਆਂ ਹਨ।
ਹਾਲਾਂਕਿ ਕੋਈ main trunk ਘਰੇਲੂ ਉਡਾਣਾਂ ਜਾਂ ਅੰਤਰਰਾਸ਼ਟਰੀ ਉਡਾਣਾਂ ਪ੍ਰਭਾਵਿਤ ਨਹੀਂ ਹੋਈਆਂ ਹਨ। ਯਾਤਰੀਆਂ ਨੂੰ ਤਾਕੀਦ ਕੀਤੀ ਜਾਂਦੀ ਹੈ ਕਿ ਉਹ ਨਵੀਨਤਮ ਜਾਣਕਾਰੀ ਲਈ ਆਪਣੀ ਏਅਰਲਾਈਨ ਨਾਲ ਸੰਪਰਕ ਕਰਨ। ਦੱਸ ਦੇਈਏ ਕਿ ਪਿਛਲੇ ਹਫ਼ਤੇ, ਧੁੰਦ ਕਾਰਨ ਵੀਰਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਹਵਾਈ ਅੱਡੇ ‘ਤੇ ਵਿਘਨ ਪਿਆ ਸੀ।