ਭਾਰਤ ਅੱਜ ਆਪਣੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ‘ਆਜ਼ਾਦੀ ਦਾ ਅੰਮ੍ਰਿਤ ਮਹੋਤਸਵ’ ਮਨਾ ਰਿਹਾ ਹੈ। ਜਿੱਥੇ ਭਾਰਤ ‘ਚ ਅੱਜ ਵੱਡੇ ਪੱਧਰ ‘ਤੇ ਸਮਾਗਮ ਕਰਵਾਏ ਜਾ ਰਹੇ ਹਨ ਉੱਥੇ ਹੀ ਇਸ ਆਜ਼ਾਦੀ ਦਿਹਾੜੇ ਦੀ ਖੁਸ਼ੀ ਦੇਸ਼ ਦੀਆਂ ਸਰਹੱਦਾਂ ਤੋਂ ਬਾਹਰ ਵੀ ਦਿਖਾਈ ਦੇ ਰਹੀ ਹੈ। ਸੋਮਵਾਰ ਨੂੰ ਨਿਊਜ਼ੀਲੈਂਡ ਦੇ ਵੱਖ-ਵੱਖ ਸ਼ਹਿਰਾਂ ‘ਚ ਵੀ ਭਾਰਤ ਦੀ ਆਜ਼ਾਦੀ ਦਾ ਜਸ਼ਨ ਮਨਾਇਆ ਗਿਆ ਹੈ। ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ਵਿੱਚ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਇਕੱਠੇ ਹੋ ਕੇ ਤਰੰਗਾਂ ਝੰਡਾ ਲਹਿਰਾਇਆ ਹੈ। ਇਹ ਸਮਾਗਮ Māia Foods Christchurch ਵਿਖੇ ਕਰਵਾਇਆ ਗਿਆ ਹੈ। ਇਸ ਦੌਰਾਨ ਰੇਡੀਓ ਸਾਡੇ ਆਲਾ ਦੀ ਟੀਮ ਵੀ ਮੌਜੂਦ ਰਹੀ। ਇਸ ਤੋਂ ਇਲਾਵਾ ਤਰਨਾਕੀ ਦੇ ਭਾਰਤੀ ਭਾਈਚਾਰੇ ਦੇ ਲਗਭਗ 300 ਮੈਂਬਰ ਸ਼ਨੀਵਾਰ ਰਾਤ ਨੂੰ ਭਾਰਤ ਦੀ ਆਜ਼ਾਦੀ ਦੇ 75 ਸਾਲ ਦਾ ਜਸ਼ਨ ਮਨਾਉਣ ਲਈ ਇਕੱਠੇ ਹੋਏ ਸਨ।
ਨਿਊ ਪਲਾਈਮਾਊਥ ਇੰਡੀਅਨ ਕਮਿਊਨਿਟੀ ਦੇ ਪ੍ਰਧਾਨ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਇਹ ਸਮਾਗਮ ਨਿਊ ਪਲਾਈਮਾਊਥ ਦੇ ਸੇਂਟ ਜੌਹਨ ਬੈਪਟਿਸਟ ਹਾਲ ਵਿੱਚ ਆਯੋਜਿਤ ਕੀਤਾ ਗਿਆ ਸੀ ਅਤੇ ਇਸ ਦੀ ਸ਼ੁਰੂਆਤ ਝੰਡਾ ਲਹਿਰਾਉਣ ਨਾਲ ਹੋਈ ਸੀ ਅਤੇ ਫਿਰ dancing ਸਮੇਤ ਸੱਭਿਆਚਾਰਕ ਗਤੀਵਿਧੀਆਂ ਹੋਈਆਂ।