ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਇਨਸਾਫ਼ ਦੀ ਲੜਾਈ ਹੁਣ ਸੜਕ ‘ਤੇ ਹੀ ਨਹੀਂ ਸਗੋਂ ਸੋਸ਼ਲ ਮੀਡੀਆ ‘ਤੇ ਵੀ ਲੜੀ ਜਾਵੇਗੀ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਆਪਣਾ ਅਕਾਊਂਟ ਬਣਾਇਆ ਹੈ। ਜਿਨ੍ਹਾਂ ਦੇ ਫਾਲੋਅਰਜ਼ ਤੇਜ਼ੀ ਨਾਲ ਵੱਧ ਰਹੇ ਹਨ। ਬਲਕੌਰ ਸਿੰਘ ਨੇ 2 ਦਿਨ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਨੇ ਸਰਕਾਰ ਨੂੰ ਕਾਫੀ ਸਮਾਂ ਦਿੱਤਾ ਹੈ। ਹੁਣ ਸਾਨੂੰ ਲੜਨਾ ਪਵੇਗਾ। ਦੂਜੇ ਪਾਸੇ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਸਰਕਾਰ ਸਾਡੀ ਸ਼ਰਾਫ਼ਤ ਦਾ ਫਾਇਦਾ ਚੁੱਕ ਰਹੀ ਹੈ। ਉਹ ਹੁਣ ਸੜਕ ‘ਤੇ ਬੈਠਣਗੇ ।
ਹੁਣ ਤੱਕ ਫੈਨਜ਼ ਸਿੱਧੂ ਮੂਸੇਵਾਲਾ ਦੇ ਇਨਸਾਫ ਲਈ ਸੋਸ਼ਲ ਮੀਡੀਆ ‘ਤੇ ਜੰਗ ਲੜ ਰਹੇ ਸਨ। ਮੂਸੇਵਾਲਾ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਕਈ ਹੈਸ਼ਟੈਗ ਚਲਾਏ ਜਾ ਰਹੇ ਹਨ। ਮੂਸੇਵਾਲਾ ਦੇ ਪਿਤਾ ਅਜੇ ਵੀ ਪੁੱਤਰ ਦੇ ਅਧਿਕਾਰਤ ਖਾਤੇ ਤੋਂ ਆਪਣੀ ਗੱਲ ਰੱਖ ਰਹੇ ਸਨ। ਪਰ ਹੁਣ ਉਹ ਆਪਣੇ ਅਕਾਊਂਟ ਰਾਹੀਂ ਪ੍ਰਸ਼ੰਸਕਾਂ ਨਾਲ ਸਿੱਧੀ ਗੱਲ ਕਰਨਗੇ। ਮੂਸੇਵਾਲਾ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਅਗਲੇ ਸੰਘਰਸ਼ ਦੀ ਜਾਣਕਾਰੀ ਵੀ ਇਸ ਟਵਿੱਟਰ ਅਤੇ ਇੰਸਟਾਗ੍ਰਾਮ ਅਕਾਊਂਟ ਰਾਹੀਂ ਦੇਣਗੇ।
ਮੂਸੇਵਾਲਾ ਦਾ ਪਰਿਵਾਰ ਅਫਵਾਹਾਂ ਤੋਂ ਕਾਫੀ ਪ੍ਰੇਸ਼ਾਨ ਹੈ। ਮੂਸੇਵਾਲਾ ਨਾਲ ਜੁੜ ਕੇ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੀਆਂ ਖਬਰਾਂ ਚਲਾਈਆਂ ਜਾ ਰਹੀਆਂ ਹਨ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਕਈ ਵਾਰ ਇਸ ‘ਤੇ ਇਤਰਾਜ਼ ਉਠਾ ਚੁੱਕੇ ਹਨ। ਹਾਲਾਂਕਿ ਹੁਣ ਉਹ ਇਸ ਤਰ੍ਹਾਂ ਦੀਆਂ ਖਬਰਾਂ ਦਾ ਜਵਾਬ ਆਪਣੇ ਟਵਿਟਰ ਅਕਾਊਂਟ ਰਾਹੀਂ ਦੇਣਗੇ।