ਬੀਤੀ ਰਾਤ ਦੱਖਣੀ ਆਕਲੈਂਡ ਦੇ Māngere ‘ਚ ਇੱਕ ਘਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾਏ ਜਾਣ ਦੀ ਖਬਰ ਸਾਹਮਣੇ ਆਈ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਆਕਲੈਂਡ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰੌਬਰਟਸਨ (Robertson) ਰੋਡ ਖੇਤਰ ਵਿੱਚ ਰਹਿੰਦੇ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੇ ਐਤਵਾਰ ਨੂੰ ਅੱਧੀ ਰਾਤ ਦੌਰਾਨ ਗੋਲੀਆਂ ਚੱਲਣ ਦੀ ਅਵਾਜ ਸੁਣੀ ਸੀ। ਜਾਂਚ ਤੋਂ ਬਾਅਦ ‘ਤੇ ਇੱਕ ਰਿਹਾਇਸ਼ੀ ਜਾਇਦਾਦ ਨੂੰ ਲਗਾਤਾਰ ਗੋਲੀਆਂ ਲੱਗਣ ਕਾਰਨ ਨੁਕਸਾਨ ਹੋਣ ਦੀ ਜਾਣਕਰੀ ਸਾਹਮਣੇ ਆਈ।
ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਇਸ ਘਟਨਾ ਵਿੱਚ ਕੋਈ ਵੀ ਜ਼ਖਮੀ ਨਹੀਂ ਹੋਇਆ ਹੈ, ਅਤੇ ਕੋਈ ਵੀ ਵਿਅਕਤੀ ਘਟਨਾ ਦੌਰਾਨ ਘਰ ‘ਚ ਮੌਜੂਦ ਨਹੀਂ ਸੀ।” ਜਾਇਦਾਦ ਨੂੰ ਸੁਰੱਖਿਅਤ ਕਰ ਲਿਆ ਗਿਆ ਹੈ ਅਤੇ ਘਟਨਾ ਦੀ ਸਥਿਤੀ ਨੂੰ ਨਿਰਧਾਰਤ ਕਰਨ ਅਤੇ ਦੋਸ਼ੀਆਂ ਦੀ ਪਛਾਣ ਕਰਨ ਲਈ ਪੁਲਿਸ ਵੱਲੋ ਜਾਂਚ ਕੀਤੀ ਜਾਂ ਰਹੀ ਹੈ।