ਏਸ਼ੀਆ ਕੱਪ ‘ਚ ਮੰਗਲਵਾਰ ਨੂੰ ਖੇਡੇ ਗਏ ਮੈਚ ਵਿੱਚ ਸ਼੍ਰੀਲੰਕਾ ਨੇ ਭਾਰਤ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ ‘ਚ ਅੱਠ ਵਿਕਟਾਂ ਦੇ ਨੁਕਸਾਨ ‘ਤੇ 173 ਦੌੜਾਂ ਬਣਾਈਆਂ ਸਨ। ਰੋਹਿਤ ਸ਼ਰਮਾ ਨੇ 72 ਦੌੜਾਂ ਦੀ ਪਾਰੀ ਖੇਡੀ ਸੀ। ਜਵਾਬ ‘ਚ ਸ਼੍ਰੀਲੰਕਾ ਨੇ 19.5 ਓਵਰਾਂ ‘ਚ ਚਾਰ ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਹਾਸਿਲ ਕਰ ਲਿਆ। ਇਸ ਹਾਰ ਨਾਲ ਭਾਰਤੀ ਟੀਮ ਦੇ ਏਸ਼ੀਆ ਕੱਪ ਤੋਂ ਬਾਹਰ ਹੋਣ ਦਾ ਖ਼ਤਰਾ ਮੰਡਰਾ ਰਿਹਾ ਹੈ। ਭਾਰਤੀ ਟੀਮ ਸੁਪਰ ਫੋਰ ਦੌਰ ਵਿੱਚ ਲਗਾਤਾਰ ਦੋ ਮੈਚ ਹਾਰ ਚੁੱਕੀ ਹੈ। ਸ਼੍ਰੀਲੰਕਾ ਤੋਂ ਪਹਿਲਾਂ ਪਾਕਿਸਤਾਨ ਨੇ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾਇਆ ਸੀ। ਭਾਰਤ ਦੀ ਕਿਸਮਤ ਹੁਣ ਬਾਕੀ ਟੀਮਾਂ ਦੇ ਨਤੀਜਿਆਂ ‘ਤੇ ਨਿਰਭਰ ਕਰੇਗੀ। ਇਸ ਦੇ ਨਾਲ ਹੀ ਸ਼੍ਰੀਲੰਕਾ ਦੀ ਟੀਮ ਨੇ ਫਾਈਨਲ ਲਈ ਆਪਣਾ ਦਾਅਵਾ ਮਜ਼ਬੂਤ ਕਰ ਲਿਆ ਹੈ।