ਆਸਟ੍ਰੇਲੀਆ ਨੇ ਦੂਜੇ ਵਨਡੇ ਵਿੱਚ ਨਿਊਜ਼ੀਲੈਂਡ ਨੂੰ 113 ਦੌੜਾਂ ਨਾਲ ਹਰਾਇਆ ਹੈ। ਇਸ ਤਰ੍ਹਾਂ ਕੰਗਾਰੂ ਟੀਮ 3 ਵਨਡੇ ਮੈਚਾਂ ਦੀ ਸੀਰੀਜ਼ ‘ਚ 2-0 ਨਾਲ ਅੱਗੇ ਹੋ ਗਈ ਹੈ। ਇਸ ਮੈਚ ‘ਚ ਆਸਟ੍ਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ‘ਚ 9 ਵਿਕਟਾਂ ‘ਤੇ 195 ਦੌੜਾਂ ਬਣਾਈਆਂ ਸਨ। ਜਵਾਬ ‘ਚ ਨਿਊਜ਼ੀਲੈਂਡ ਦੀ ਪੂਰੀ ਟੀਮ 33 ਓਵਰਾਂ ‘ਚ ਸਿਰਫ 82 ਦੌੜਾਂ ‘ਤੇ ਹੀ ਸਿਮਟ ਗਈ। ਆਸਟ੍ਰੇਲੀਆ ਲਈ ਸਪਿੰਨਰ ਐਡਮ ਜ਼ੈਂਪਾ ਸਭ ਤੋਂ ਸਫਲ ਗੇਂਦਬਾਜ਼ ਰਿਹਾ। ਐਡਮ ਜ਼ੈਂਪਾ ਨੇ 9 ਓਵਰਾਂ ‘ਚ 35 ਦੌੜਾਂ ਦੇ ਕੇ 5 ਵਿਕਟਾਂ ਲਈਆਂ। ਇਸ ਦੇ ਨਾਲ ਹੀ ਇਸ ਤੋਂ ਇਲਾਵਾ ਮਿਸ਼ੇਲ ਸਟਾਰਕ ਅਤੇ ਸੀਨ ਐਬੋਟ ਨੂੰ 2-2 ਸਫਲਤਾਵਾਂ ਮਿਲੀਆਂ ਹਨ। ਜਦਕਿ ਮਾਰਕਸ ਸਟੋਇਨਿਸ ਨੂੰ 1 ਸਫਲਤਾ ਮਿਲੀ।
ਆਸਟ੍ਰੇਲੀਆ ਦੀਆਂ 195 ਦੌੜਾਂ ਦੇ ਜਵਾਬ ‘ਚ ਨਿਊਜ਼ੀਲੈਂਡ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ। ਸਲਾਮੀ ਬੱਲੇਬਾਜ਼ ਮਾਰਟਿਨ ਗੁਪਟਿਲ ਅਤੇ ਡੇਵੋਨ ਕੋਨਵੇ ਕ੍ਰਮਵਾਰ 2 ਅਤੇ 5 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਇਲਾਵਾ ਬਾਕੀ ਬੱਲੇਬਾਜ਼ਾਂ ਨੇ ਵੀ ਨਿਰਾਸ਼ ਕੀਤਾ। ਕਪਤਾਨ ਕੇਨ ਵਿਲੀਅਮਸਨ ਨੇ 58 ਗੇਂਦਾਂ ‘ਤੇ 17 ਦੌੜਾਂ ਦਾ ਯੋਗਦਾਨ ਪਾਇਆ। ਇਸ ਦੇ ਨਾਲ ਹੀ ਟਾਮ ਲੈਥਮ ਬਿਨਾਂ ਕੋਈ ਦੌੜ ਬਣਾਏ ਆਊਟ ਹੋ ਗਏ। ਇਸ ਜਿੱਤ ਨਾਲ ਆਸਟ੍ਰੇਲੀਆ ਸੀਰੀਜ਼ ‘ਚ 2-0 ਨਾਲ ਅੱਗੇ ਹੈ। ਪਹਿਲੇ ਵਨਡੇ ‘ਚ ਆਸਟ੍ਰੇਲੀਆ ਨੇ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ ਸੀ।