[gtranslate]

ਹੁਣ ਅੰਮ੍ਰਿਤਸਰ ਤੋਂ ਇੰਗਲੈਂਡ ਦੇ ਇਸ ਸ਼ਹਿਰ ਲਈ ਹਫ਼ਤੇ ‘ਚ ਦੋ ਵਾਰ ਉਡਾਣ ਭਰੇਗੀ ਏਅਰ ਇੰਡੀਆ ਦੀ ਫਲਾਈਟ, 51 ਹਜ਼ਾਰ ‘ਚ ਮਿਲੇਗੀ ਟਿਕਟ

amritsar to birmingham direct flight

ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਬਰਮਿੰਘਮ ਲਈ ਏਅਰ ਇੰਡੀਆ ਦੀਆਂ ਉਡਾਣਾਂ ਅਕਤੂਬਰ ਮਹੀਨੇ ਵਿੱਚ ਹਫ਼ਤੇ ਵਿੱਚ ਦੋ ਵਾਰ ਉਡਾਣ ਭਰਨਗੀਆਂ। ਹੁਣ ਤੱਕ ਇਹ ਫਲਾਈਟ ਹਫ਼ਤੇ ਵਿੱਚ ਇੱਕ ਵਾਰ ਉਡਾਣ ਭਰਦੀ ਸੀ। ਮੰਗ ਨੂੰ ਦੇਖਦੇ ਹੋਏ ਇਸ ਨਵੀਂ ਉਡਾਣ ਦੇ ਸ਼ੁਰੂ ਹੋਣ ਨਾਲ ਯਾਤਰੀਆਂ ਦੀਆਂ ਜੇਬਾਂ ਨੂੰ ਵੀ ਕੁੱਝ ਰਾਹਤ ਮਿਲਣ ਵਾਲੀ ਹੈ। ਏਅਰ ਇੰਡੀਆ ਦੀ ਵੈੱਬਸਾਈਟ ਮੁਤਾਬਿਕ ਅੰਮ੍ਰਿਤਸਰ-ਬਰਮਿੰਘਮ ਫਲਾਈਟ ਹਰ ਸ਼ੁੱਕਰਵਾਰ ਨੂੰ ਉਡਾਣ ਭਰਦੀ ਸੀ ਪਰ ਮੰਗ ਨੂੰ ਦੇਖਦੇ ਹੋਏ ਇਸ ਨੂੰ ਅਕਤੂਬਰ ਮਹੀਨੇ ‘ਚ ਹਫਤੇ ‘ਚ ਦੋ ਵਾਰ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਫਲਾਈਟ ਹਰ ਐਤਵਾਰ ਨੂੰ ਬਰਮਿੰਘਮ ਤੋਂ ਅੰਮ੍ਰਿਤਸਰ ਅਤੇ ਸੋਮਵਾਰ ਨੂੰ ਵੀ ਅੰਮ੍ਰਿਤਸਰ ਤੋਂ ਬਰਮਿੰਘਮ ਲਈ ਉਡਾਣ ਭਰੇਗੀ।

ਜਦਕਿ ਅਕਤੂਬਰ ਮਹੀਨੇ ਲਈ ਬਰਮਿੰਘਮ ਤੋਂ ਅੰਮ੍ਰਿਤਸਰ ਲਈ ਇਹ ਫਲਾਈਟ ਹਰ ਸ਼ੁੱਕਰਵਾਰ ਅਤੇ ਅੰਮ੍ਰਿਤਸਰ ਤੋਂ ਬਰਮਿੰਘਮ ਲਈ ਇਹ ਫਲਾਈਟ ਹਰ ਸ਼ਨੀਵਾਰ ਨੂੰ ਉਡਾਣ ਭਰੇਗੀ। ਫਿਲਹਾਲ ਇਸ ਦੇ ਸਮੇਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਹ ਫਲਾਈਟ ਅੰਮ੍ਰਿਤਸਰ ਤੋਂ ਦੁਪਹਿਰ 12:45 ‘ਤੇ ਉਡਾਣ ਭਰੇਗੀ ਅਤੇ 9 ਘੰਟੇ ‘ਚ ਬਰਮਿੰਘਮ ਪਹੁੰਚੇਗੀ। ਇਸ ਦੇ ਨਾਲ ਹੀ ਬਰਮਿੰਘਮ ਤੋਂ ਇਹ ਫਲਾਈਟ ਰਾਤ 8:30 ਵਜੇ ਟੇਕ ਆਫ ਕਰੇਗੀ ਅਤੇ 8:10 ਵਜੇ ਅੰਮ੍ਰਿਤਸਰ ਪਹੁੰਚੇਗੀ।

ਇਸ ਨਵੀਂ ਉਡਾਣ ਸ਼ੁਰੂ ਹੋਣ ਦਾ ਸਿੱਧਾ ਲਾਭ ਯਾਤਰੀਆਂ ਨੂੰ ਮਿਲਣ ਵਾਲਾ ਹੈ। ਸ਼ੁੱਕਰਵਾਰ ਨੂੰ ਉਡਾਣ ਭਰਨ ਵਾਲੀ ਫਲਾਈਟ ਲਈ ਯਾਤਰੀਆਂ ਨੂੰ ਇਕ ਤੋਂ ਡੇਢ ਲੱਖ ਰੁਪਏ ਦੇਣੇ ਪੈਂਦੇ ਸਨ ਪਰ ਅਕਤੂਬਰ ਮਹੀਨੇ ‘ਚ ਸ਼ੁਰੂ ਹੋਣ ਵਾਲੀ ਫਲਾਈਟ ਲਈ ਹੁਣ ਯਾਤਰੀ 51 ਹਜ਼ਾਰ ਰੁਪਏ ‘ਚ ਵੀ ਬੁਕਿੰਗ ਕਰਵਾ ਸਕਦੇ ਹਨ। ਫਿਲਹਾਲ ਏਅਰ ਇੰਡੀਆ ਇਸ ਫਲਾਈਟ ਦੀ ਬੁਕਿੰਗ ਸਿਰਫ ਅਕਤੂਬਰ ਮਹੀਨੇ ਲਈ ਕਰ ਰਹੀ ਹੈ।

Leave a Reply

Your email address will not be published. Required fields are marked *