[gtranslate]

ਮੂਸੇਵਾਲਾ ਕੇਸ ‘ਚ ਵੱਡੇ ਸਿਆਸੀ ਲੀਡਰ ਦੀ ਹੋ ਸਕਦੀ ਹੈ ਗ੍ਰਿਫਤਾਰੀ ! ਕੁੱਝ ਦਿਨ ਪਹਿਲਾ ਬਲਕੌਰ ਸਿੰਘ ਨੇ ਵੀ ਕੀਤੀ ਸੀ ਇਹ ਮੰਗ

political leader may be arrested

ਹੁਣ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਕਰ ਰਹੀ ਪੁਲਿਸ ਦੇ ਰਡਾਰ ‘ਤੇ ਪੰਜਾਬ ਦਾ ਇੱਕ ਵੱਡਾ ਨੇਤਾ ਆ ਗਿਆ ਹੈ, ਜਿਸ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਕਤਲ ਕਾਂਡ ‘ਚ ਹਥਿਆਰਾਂ ਦੀ ਸਪਲਾਈ ਦੇ ਮਾਮਲੇ ‘ਚ ਇੱਕ ਨੇਤਾ ਦੀ ਗ੍ਰਿਫਤਾਰੀ ਯਕੀਨੀ ਹੈ। ਮਾਮਲੇ ‘ਚ ਆਗੂ ਨੂੰ ਨਾਮਜ਼ਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਗੈਂਗਸਟਰ ਦੀਪਕ ਮੁੰਡੀ ਨੇ ਇੱਕ ਵੱਡੇ ਆਗੂ ਦਾ ਨਾਮ ਲਿਆ ਹੈ। ਪੁਲਿਸ ਨੇ ਇਸ ਆਗੂ ਨੂੰ ਫੜਨ ਲਈ ਟੀਮਾਂ ਤਿਆਰ ਕਰ ਦਿੱਤੀਆਂ ਹਨ। ਮੂਸੇਵਾਲਾ ਦੇ ਪਿਤਾ ਨੇ ਵੀ ਕਿਹਾ ਸੀ ਕਿ ਮੁਲਜ਼ਮ ਬੇਸ਼ੱਕ ਗ੍ਰਿਫ਼ਤਾਰ ਕਰ ਲਏ ਗਏ ਹਨ ਪਰ ਸਾਜ਼ਿਸ਼ ਰਚਣ ਵਾਲੇ ਅਜੇ ਵੀ ਪਰਦੇ ਪਿੱਛੇ ਹਨ, ਜਿਨ੍ਹਾਂ ਨੂੰ ਕਟਹਿਰੇ ਵਿੱਚ ਖੜ੍ਹਾ ਕਰਨਾ ਪਵੇਗਾ। ਇਹ ਲੋਕ ਚਿੱਟੇ ਕੱਪੜਿਆਂ ਵਿੱਚ ਵੱਡੀਆਂ ਗੱਡੀਆਂ ਵਿੱਚ ਘੁੰਮਦੇ ਹਨ।

Leave a Reply

Your email address will not be published. Required fields are marked *