ਫਰੀਦਕੋਟ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਗੁਰਦੁਆਰਾ ਸਾਹਿਬ ਵਿੱਚ ਦੋ ਗੁੱਟਾਂ ਵਿੱਚ ਪ੍ਰਧਾਨਗੀ ਨੂੰ ਲੈ ਕੇ ਆਪਸ ਵਿੱਚ ਤਕਰਾਰ ਹੋਈ ਹੈ। ਦੋਵਾਂ ਗੁੱਟਾਂ ਵਿੱਚ ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਨੇ ਇੱਕ ਦੂਜੇ ’ਤੇ ਤਲਵਾਰਾਂ ਦੇ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕਈਆਂ ਦੀਆਂ ਦਸਤਾਰਾਂ ਵੀ ਉੱਤਰ ਗਈਆਂ। ਇੰਨ੍ਹਾਂ ਹੀ ਨਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਦੋਵਾਂ ਧਿਰਾਂ ਨੇ ਇੱਕ-ਦੂਜੇ ਉਤੇ ਕ੍ਰਿਪਾਨਾਂ ਨਾਲ ਹਮਲਾ ਕੀਤਾ ਹੈ ਤੇ ਇੱਕ ਦੂਜੇ ਦੀਆਂ ਪੱਗਾ ਲਾਹ ਦਿੱਤੀਆਂ । ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੀ ਮੌਜੂਦਾ ਕਮੇਟੀ ਅਤੇ ਸਾਬਕਾ ਕਮੇਟੀ ਦੇ ਮੈਂਬਰਾਂ ਵਿਚਾਲੇ ਤਕਰਾਰ ਹੋਈ ਸੀ। ਜੋ ਜਲਦੀ ਹੀ ਲੜਾਈ ਵਿੱਚ ਬਦਲ ਗਈ ।
ਇਸ ਘਟਨਾ ਵਿੱਚ ਇੱਕ ਜੋੜੇ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ। ਇਸ ਦੌਰਾਨ ਗੁਰਦੁਆਰੇ ਦੀ ਮਰਿਆਦਾ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਵੱਖ-ਵੱਖ ਧਾਰਾਵਾਂ ਤਹਿਤ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਝੜਪ ‘ਚ ਜ਼ਖਮੀ ਔਰਤ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਨੇ 3 ਲੋਕਾਂ ਨੂੰ ਗ੍ਰਿਫਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਮੌਜੂਦਾ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਵਿਚਕਾਰ ਵਿਵਾਦ ਚੱਲ ਰਿਹਾ ਸੀ। ਸ਼ਨੀਵਾਰ ਨੂੰ ਕਮੇਟੀ ਦੇ ਗਠਨ ਨੂੰ ਲੈ ਕੇ ਗੁਰਦੁਆਰਾ ਸਾਹਿਬ ‘ਚ ਦੋਵਾਂ ਧਿਰਾਂ ਵਿਚਾਲੇ ਹੱਥੋਪਾਈ ਹੋ ਗਈ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਹਾਲ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਵੀ ਹਾਜ਼ਰ ਸਨ।